ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟੀਮ

Oct 04 2018 02:06 PM
ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟੀਮ


ਹੁਸ਼ਿਆਰਪੁਰ
ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਹੁਕਮਾਂ ਅਨੁਸਾਰ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟੀਮ, ਜਿਸ ਵਿਚ ਇੰਸਪੈਕਟਰ ਸੰਜੀਵ ਕੁਮਾਰ, ਮੁਕੁਲ ਕੇਸਰ, ਸੰਦੀਪ ਕੁਮਾਰ, ਗਣੇਸ਼, ਅਰਜੁਨ ਸ਼ਾਮਲ ਸਨ, ਨੇ ਸੁਪਰਡੈਂਟ ਸੁਆਮੀ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਹਰਿਆਣਾ ਰੋਡ ਗਊਸ਼ਾਲਾ ਬਾਜ਼ਾਰ, ਖਾਨਪੁਰੀ ਗੇਟ, ਕਣਕ ਮੰਡੀ, ਸਬਜ਼ੀ ਮੰਡੀ ਆਦਿ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਪਲਾਸਟਿਕ ਦੇ ਲਿਫਾਫਿਆਂ ਦੀ ਚੈਕਿੰਗ ਕੀਤੀ ਅਤੇ ਉਨ•ਾਂ ਵੱਲੋਂ ਵਰਤੇ ਜਾ ਰਹੇ ਲਿਫਾਫਿਆਂ ਨੂੰ ਕਬਜ਼ੇ ਵਿਚ ਲਿਆ। ਉਨ•ਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ। ਅਜਿਹਾ ਨਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ।
ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿਚ ਰੋਜ਼ਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ  ਵੇਚਣ ਅਤੇ ਇਨ•ਾਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਸ਼ਹਿਰ ਵਾਸੀ  ਘਰੇਲੂ ਵਰਤੋਂ ਦਾ ਸਾਮਾਨ ਖਰੀਦਣ  ਲਈ ਬਾਜ਼ਾਰ ਜਾਣ ਸਮੇਂ ਕੱਪੜੇ ਦੇ ਕੈਰੀ ਬੈਗ ਨਾਲ ਲੈ ਕੇ ਜਾਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ।

© 2016 News Track Live - ALL RIGHTS RESERVED