ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕੀਤਾ ਜਾ ਸਕਦਾ ਹੈ

Oct 05 2018 12:56 PM
ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕੀਤਾ ਜਾ ਸਕਦਾ ਹੈ


ਚੰਡੀਗੜ• : 
ਪੰਜਾਬ ਸਰਕਾਰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਚੁੱਕ ਰਹੀ ਹੈ ਅਤੇ ਇਸ ਫੈਸਲੇ ਨੂੰ ਹੋਰ ਪ੍ਰ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪੰਚਾਇਤੀ ਰਾਜ ਐਕਟ 'ਚ ਸੋਧ ਕਰਕੇ ਚੋਣ ਲੜਨ ਤੋਂ ਅਯੋਗ ਠਹਿਰਾਉਣ ਬਾਰੇ ਸੋਚ ਰਹੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਐਕਟ 'ਚ ਸੋਧ ਕਰਕੇ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਵਲੋਂ ਪਰਾਲੀ ਨੂੰ ਮਿੱਟੀ 'ਚ ਮਿਲਾਉਣ ਲਈ ਖੇਤੀਬਾੜੀ ਦੇ ਸੰਦਾਂ 'ਤੇ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਨਾਲ ਪਰਾਲੀ ਸਾੜਨ ਦੇ ਮਾਮਲਿਆਂ 'ਚ ਪਹਿਲਾਂ ਨਾਲੋਂ ਲਗਭਗ 40 ਫੀਸਦੀ ਤੱਕ ਕਮੀ ਆਈ ਹੈ। ਪੰਜਾਬ ਸਰਕਾਰ ਵਲੋਂ 100 ਫੀਸਦੀ ਤੱਕ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਮਾਹਿਰਾਂ, ਕਿਸਾਨ, ਜੱਥੇਬੰਦੀਆਂ, ਅਗਾਂਹਵਧੂ, ਕਿਸਾਨਾਂ, ਸਮਾਜਿਕ ਤੇ ਧਾਰਮਿਕ ਆਗੂਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਰਕਾਰ ਦੇ ਬੇਵਜ•ਾ ਸਖਤੀ ਕਰਨ ਦਾ ਕੋਈ ਇਰਾਦਾ ਨਹੀਂ ਹੈ ਪਰ ਆਉਣ ਵਾਲੀਆਂ ਪੀੜ•ੀਆਂ ਨੂੰ ਬਚਾਉਣ ਲਈ ਕਈ ਅਜਿਹੇ ਸਖਤ ਫੈਸਲੇ ਲੈਣ ਦੀ ਲੋੜ ਵੀ ਹੈ।

© 2016 News Track Live - ALL RIGHTS RESERVED