300 ਗ੍ਰਾਮ ਹੈਰੋਇਨ ਬਰਾਮਦ ਕੀਤੀ

Oct 05 2018 01:03 PM
300 ਗ੍ਰਾਮ ਹੈਰੋਇਨ ਬਰਾਮਦ ਕੀਤੀ

ਅੰਮ੍ਰਿਤਸਰ

ਐੱਸ. ਟੀ. ਐੱਫ. ਬਾਰਡਰ ਅੰਮ੍ਰਿਤਸਰ ਰੇਂਜ ਦੀ ਪੁਲਸ ਵੱਲੋਂ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਬਾਈਕ ਸਵਾਰ ਹੈਰੋਇਨ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਦੇ ਇਕ ਹੋਰ ਸਾਥੀ ਦੀ ਗ੍ਰਿਫਤਾਰੀ ਲਈ ਪੁਲਸ ਛਾਪੇ ਮਾਰ ਰਹੀ ਹੈ। ਗ੍ਰਿਫਤਾਰ ਕੀਤੇ ਗਏ ਸਪਲੈਂਡਰ ਮੋਟਰਸਾਈਕਲ ਨੰ. ਪੀ ਬੀ 06 ਏ ਐੱਚ 3212 ’ਤੇ ਸਵਾਰ ਦਲਜੀਤ ਸਿੰਘ ਲਾਲੀ ਪੁੱਤਰ ਸੁੱਚਾ ਸਿੰਘ ਵਾਸੀ ਕਿਹਡ਼ਾ ਕੋਟਲੀ ਸੂਰਤ ਮੱਲ੍ਹੀ ਦੀ ਤਲਾਸ਼ੀ ਦੌਰਾਨ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਅਧਿਕਾਰੀ ਇੰਸਪੈਕਟਰ ਅਰੁਣ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਦਲਜੀਤ ਮੱਲ੍ਹੀ ਤੇ ਉਸ ਦਾ ਸਾਥੀ ਸੰਦੀਪ ਚੱਠਾ ਪੁੱਤਰ ਨਿਰਮਲ ਸਿੰਘ ਵਾਸੀ ਚੱਠਾ ਘਣੀਏਕੇ ਬਾਂਗਰ ਗੁਰਦਾਸਪੁਰ ਨਾਲ ਮਿਲ ਕੇ ਬਟਾਲਾ, ਗੁਰਦਾਸਪੁਰ ਦੇ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੇ ਸੀ। ਦੋਵੇਂ ਮੁਲਜ਼ਮਾਂ ਖਿਲਾਫ ਕਾਰਵਾਈ ਕਰਦਿਆਂ ਥਾਣਾ ਮਕਬੂਲਪੁਰਾ ਵਿਖੇ ਮਾਮਲਾ ਦਰਜ ਕਰਦਿਆਂ ਪੁਲਸ ਗ੍ਰਿਫਤਾਰ ਕੀਤੇ ਗਏ ਇਸ ਮੁਲਜ਼ਮ ਲਾਲੀ ਕੋਲੋਂ ਮੁੱਢਲੀ ਪੁੱਛਗਿੱਛ ਕਰ ਰਹੀ ਹੈ। ਦਲਜੀਤ ਲਾਲੀ ਖਿਲਾਫ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਹਨ।

© 2016 News Track Live - ALL RIGHTS RESERVED