ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰਕੁ ਕਰਨ ਲਈ ਲਗਾਇਆ ਜਾਗਰੁਕਤਾ ਕੈਂਪ

Oct 08 2018 03:01 PM
ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰਕੁ ਕਰਨ ਲਈ ਲਗਾਇਆ ਜਾਗਰੁਕਤਾ ਕੈਂਪ



ਪਠਾਨਕੋਟ
ਮਾਨਯੋਗ ਨੈਸ਼ਨਲ ਗ੍ਰੀਨ ਟਿ੍ਿਰਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਇਸਲਾਮਪੁਰ ਵਿੱਚ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ  ਸਿੰਘ  ਬਲਾਕ  ਖੇਤੀਬਾੜੀ ਅਫਸਰ ਨੇ ਕੀਤੀ। ਸ੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾ ਹੇਠ ਲਗਾਏ ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ ਜਤਿੰਦਰ  ਕੁਮਾਰ ਬਾਗਬਾਨੀ ਵਿਕਾਸ ਅਫਸਰ,ਡਾ ਜਗਦੀਪ ਸਿੰਘ,ਡਾ ਹਰਪ੍ਰੀਤ ਸਿੰਘ ਡਿਪਟੀ ਪੀ ਡੀ ਆਤਮਾ, ਸ਼੍ਰੀ ਕਰਨਪ੍ਰਤਾਪ ਸਿੰਘ ਡੇਅਰੀ ਇੰਸਪੈਕਟਰ,ਸ਼੍ਰੀ ਰਾਜ ਕੁਮਾਰ ਟੈਕਨੀਸ਼ੀਅਨ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਅਮਨਦੀਪ ਸਿੰਘ ਸਹਾਇਕ ਟੈਕਨਾਲੋਜੀ ਪ੍ਰਬੰਧਕ,ਬਚਨ ਸਿੰਘ ਨੰਬਰਦਾਰ ਉੱਤਮ ਚੰਦ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
         ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਵਿੱਚ 70% ਕਾਰਬਨ ਅੱਗ ਲੱਗਣ ਉਪਰੰਤ ਕਾਰਬਨ ਡਾਈਆਕਸਾਈਡ,7 ਪ੍ਰਤੀਸ਼ਤ ਕਾਰਬਨ ਮੋਨੋਆਕਸਾਈਡ ਅਤੇ 0.7 ਪ੍ਰਤੀਸ਼ਤ ਮੀਥੇਨ ਬਣ ਕੇ ਵਾਤਾਵਰਣ ਵਿੱਚ ਘੁਲ ਜਾਦੀ ਹੈ।ਉਨਾਂ ਕਿਹਾ ਕਿ ਪਰਾਲੀ ਵਿਚਲੀ ਨਾਈਟਰੋਜਨ ਅੱਗ ਲਾਗਣ ਉਪਰੰਤ ਨਾਈਟਰਸ ਆਕਸਾਈਡ ਬਣ ਜਾਂਦੀ ਹੈ।ਉਨਾਂ ਕਿਹਾ ਕਿ ਇਹ ਗੈਸਾਂ ਹਰਾ ਗ੍ਰਹਿ ਪ੍ਰਭਾਵ ਪਾਉਣ ਵਿੱਚ ਸਹਾਈ ਹੁੰਦੀਆ ਹਨ ਜੋ ਤਾਪਮਾਨ ਨੂੰ ਪ੍ਰਭਾਵਤ ਕਰਨ ਵਿੱਚ ਸਹਾਈ ਹੁੰਦਾ ਹੈ।ਉਨਾਂ ਨੇ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ  ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲੇ ਕਣ ਕਈ ਤਰਾਂ ਦੀਆ ਭਿਆਨਕ ਬਿਮਾਰੀਆਂ ਜਿਵੇਂ ਦਿਲ,ਸਾਹ,ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ।ਉਨਾਂ ਕਿਹਾ ਕਿ ਇਸੇ ਤਰਾਂ ਇਹ ਗੈਸਾਂ ਪਸ਼ੂਆਂ ਖਾਸ ਕਰਕੇ ਦੁਧਾਰੂ ਪਸ਼ੂਆਂ ਦੀ ਸਿਹਤ ਲਈ ਵੀ ਬਹੁਤ ਖਤਰਨਾਕ ਹੁੰਦੀਆਂ ਹਨ।ਉਨਾਂ ਕਿਹਾ ਕਿ ਪਰਾਲੀ ਦੀ ਸੁਚੱਜੀ ਵਰਤੋਂ ਕਰਨ ਲਈ ਕਣਕ ਦੀ ਬਿਜਾਈ ਹੈਪੀ ਸੀਡਰ ਤਕਨੀਕ ਨਾਲ ਕੀਤੀ ਜਾ ਸਕਦੀ ਹੈ,ਉਨਾਂ ਕਿਹਾ ਕਿ ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨਾਲ ਨਦੀਨਨਾਸ਼ਕਾਂ ਤੇ ਹੋਣ ਵਾਲਾ ਖਰਚ ਘਟਾ ਸਕਦੇ ਹਾਂ ਅਤੇ ਮਿੱਟੀ ਦੇ ਭੌਤਿਕੀ,ਰਸਾਇਣਕ ਅਤੇ ਜੈਵਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿ ਜਿਸ ਤਰਾਂ ਪਿਛਲੇ ਸਾਲਾਂ ਦੌਰਾਨ ਪਠਾਨਕੋਟ ਜ਼ਿਲੇ ਨੂੰ ਧੂੰਆ ਮੁਕਤ ਰੱਖਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਣ ਨੂੰ ਸਹਿਯੋਗ ਦਿੱਤਾ ਸੀ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਸਹਿਯੋਗ ਕਰਨ।ਡਾ ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਪਸਰ ਨੇ ਬਗਾਬਾਨੀ ਵਿਭਾਗ ਦੁਆਰਾ ਚਲਾਈਆ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਬਜੀਆ ਹੇਠ ਰਕਬਾ ਵਦਾਉਣ ਦੇ ਨਾਲ ਨਾਲ ਮੰਡੀਕਰਨ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਉਨਾਂ ਕਿਹਾ ਕਿ ਸ਼ਹਿਰ ਪਠਾਨਕੋਟ ਵਿੱਚ ਚਲਾਏ ਜਾ ਰਹੇ ਕਿਸਾਨ ਬਾਜ਼ਾਰ ਵਿੱਚ ਖਪਤਕਾਰਾਂ ਨੂੰ ਸਿੱਧਿਆ ਸਬਜੀਆ ਵੇਚ ਕੇ ਵਧੇਰੇ ਆਮਦਨ ਲਈ ਜਾ ਸਕਦੀ ਹੈ।ਡੇਅਰੀ ਇਮਸਪੈਕਟਰ ਕਰਨਪ੍ਰਤਾਪ ਸਿੰਘ ਨੇ ਡੇਅਰੀ ਵਿਕਾਸ ਵਿਭਾਗ ਵੱਲੋਂ ਪਸ਼ੂ ਪਾਲਕਾਂ ਲਈ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਟੈਕਨੀਸ਼ੀਅਨ ਰਾਜ ਕੁਮਾਰ ਨੇ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।ਅਖੀਰ ਵਿੱਚ ਸ਼੍ਰੀ ਗੁਰਦਿੱਤ ਸਿੰਘ ਨੇ ਕੈਂਪ ਵਿੱਚ ਮੌਜੂਦ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧਨਵਾਦ ਕਤਾ।ਅਖੀਰ ਵਿੱਚ ਬਚਨ ਲਾਲ ਨੰਬਰਦਾਰ ਨੇ ਵਿਸ਼ਵਾਸ਼ ਦਵਾਇਆ ਕਿ ਜਿਸ ਤਰਾਂ ਪਿਛਲੇ ਸਾਲ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀ ਸੀ ਸਾੜਿਆ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਅੱਗ ਨਹੀਂ ਲਗਾਈ ਜਾਵੇਗੀ ।

© 2016 News Track Live - ALL RIGHTS RESERVED