93344 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਸੂਬੇ ਵਿੱਚ

Oct 08 2018 03:01 PM
93344 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਸੂਬੇ ਵਿੱਚ


ਚੰਡੀਗੜ•
ਪੰਜਾਬ 'ਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 93344 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ 93344 ਮੀਟ੍ਰਿਕ ਟਨ ਝੋਨੇ 'ਚੋਂ 84404 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵਲੋਂ ਜਦਕਿ 8940 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 23193 ਟਨ, ਮਾਰਕਫੈੱਡ ਵਲੋਂ 23065 ਟਨ ਅਤੇ ਪਨਸਪ ਵਲੋਂ 18692 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 9526 ਟਨ ਅਤੇ 9872 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਏਜੰਸੀ ਐੱਫ. ਸੀ. ਆਈ. ਵਲੋਂ ਵੀ 56 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

© 2016 News Track Live - ALL RIGHTS RESERVED