120 ਉਮੀਦਵਾਰਾਂ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ

Oct 10 2018 03:02 PM
120 ਉਮੀਦਵਾਰਾਂ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ

ਚੰਡੀਗੜ੍ਹ :

ਚੋਣ ਕਮਿਸ਼ਨਰ ਵਲੋਂ ਪੰਜਾਬ ਦੇ 120 ਉਮੀਦਵਾਰਾਂ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ ਹੈ। ਇਹ ਉਮੀਦਵਾਰ ਸਾਲ 2014 ਦੀਆਂ ਲੋਕ ਸਭਾ ਚੋਣਾਂ ਅਤੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਖਰਚਿਆਂ ਦਾ ਵੇਰਵਾ ਦੇਣ ਤੋਂ ਅਸਫਲ ਰਹੇ ਹਨ। ਚੋਣ ਕਮਿਸ਼ਨ ਵਲੋਂ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਨੂੰ ਹਦਾਇਤ ਕੀਤੀ ਗਈ ਹੈ ਕਿ ਅਯੋਗ ਕਰਾਰ ਦਿੱਤੇ ਇਨ੍ਹਾਂ ਉਮੀਦਵਾਰਾਂ ਦੀ ਸੂਚੀ ਚੋਣਾਂ ਦੀ ਨੋਟੀਫਿਕੇਸ਼ਨ ਤੋਂ ਪਹਿਲਾਂ ਸੂਬੇ ਦੇ ਸਾਰੇ ਰਿਟਰਨਿੰਗ ਅਫਸਰਾਂ ਨੂੰ ਮੁਹੱਈਆ ਕਰਵਾ ਦਿੱਤੀ ਜਾਵੇ। ਇਸ ਬਾਰੇ ਬੋਲਦਿਆਂ ਵਧੀਕ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਕਿਹਾ ਕਿ ਇਹ ਸੂਚੀ ਆਪਣੀ ਜ਼ਿੰਮੇਵਾਰੀ ਪ੍ਰਤੀ ਗੰਭੀਰ ਨਾ ਹੋਣ ਵਾਲੇ ਉਮੀਦਵਾਰਾਂ ਲਈ ਇਕ ਮਜ਼ਬੂਤ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਾਰੇ ਖਰਚੇ ਜਵਾਬਦੇਹ ਹੁੰਦੇ ਹਨ। ਇਸ ਲਈ ਨੌਜਵਾਨਾਂ ਨੂੰ ਵੀ ਅਜਿਹੇ ਲੋਕਾਂ ਦਾ ਪਤਾ ਹੋਣਾ ਚਾਹੀਦਾ ਹੈ, ਜੋ ਚੋਣਾਂ ਨੂੰ ਗੰਭੀਰ ਤਰੀਕੇ ਨਾਲ ਨਹੀਂ ਲੜਦੇ। 3 ਸਾਲਾਂ ਲਈ ਚੋਣਾਂ ਤੋਂ ਵੰਚਿਤ ਹੋਣ ਵਾਲੇ ਉਮੀਦਵਾਰਾਂ 'ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਠਾਨਕੋਟ, ਹਰਗੋਬਿੰਦਪੁਰ, ਜੰਡਿਆਲਾ, ਖਡੂਰ ਸਾਹਿਬ, ਭੁਲੱਥ ਅਤੇ ਬਾਬਾ ਬਕਾਲਾ ਤੋਂ ਇਲਾਵਾ ਹੋਰ ਥਾਵਾਂ ਦੇ ਉਮੀਦਵਾਰ ਸ਼ਾਮਲ ਹਨ। 

© 2016 News Track Live - ALL RIGHTS RESERVED