“ਪਰਾਲੀ ਦਾ ਸੁਚੱਜਾ ਪ੍ਰਬੰਧ” ਕਿਤਾਬਚਾ ਕੀਤਾ ਜਾਰੀ

Oct 11 2018 03:15 PM
“ਪਰਾਲੀ ਦਾ ਸੁਚੱਜਾ ਪ੍ਰਬੰਧ” ਕਿਤਾਬਚਾ ਕੀਤਾ ਜਾਰੀ



ਪਠਾਨਕੋਟ
ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸ੍ਰੀ ਵੀ. ਐਸ. ਸੋਨੀ ਐਸ.ਐਸ.ਪੀ. ਪਠਾਨਕੋਟ ਨੇ ਸਾਂਝੇ ਤੌਰ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਕਾਸ਼ਿਤ“ਪਰਾਲੀ ਦਾ ਸੁਚੱਜਾ ਪ੍ਰਬੰਧ” ਕਿਤਾਬਚਾ ਜਾਰੀ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਹਰਪ੍ਰੀਤ ਸਿੰਘ , ਜਗਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਾਜ਼ਰ ਸਨ।    
ਇਸ ਮੋਕੇ ਤੇ ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਕੇ ਸਾੜਣਾ ਨਹੀਂ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ । ਉਨਾ ਕਿਹਾ ਕਿ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਨਹੀਂ ਹੁੰਦਾ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਵੀ ਇਹ ਹੀ ਉਪਰਾਲਾ ਹੈ ਕਿ ਪੰਜਾਬ ਅੰਦਰ ਕਿਸਾਨਾਂ ਨੂੰ ਜਾਗਰੁਕ ਕੀਤਾ ਜਾਵੇ ਕਿ ਉਹ ਪਰਾਲੀ ਦੀ ਸੁਚੱਜੀ ਵਰਤੋ ਕਰਨ। ਉਨ•ਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਂਣ ਵਾਲਿਆਂ ਤੇ ਨਿਗਰਾਨੀ ਲਈ ਹਰੇਕ ਪਿੰਡ ਅੰਦਰ ਇੱਕ ਨੋਡਲ ਅਫਸ਼ਰ ਵੀ ਨਿਯੁਕਤ ਕੀਤਾ ਗਿਆ ਹੈ ਅਗਰ ਕੋਈ ਵੀ ਅਜਿਹਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। 

© 2016 News Track Live - ALL RIGHTS RESERVED