ਸੱਪ ਦੇ ਡੰਗਣ ਨਾਲ ਮੌਕੇ ਤੇ ਹੀ ਮੌਤ

Oct 12 2018 03:42 PM
ਸੱਪ ਦੇ ਡੰਗਣ ਨਾਲ ਮੌਕੇ ਤੇ ਹੀ ਮੌਤ

ਧਾਰੀਵਾਲ

ਪਿੰਡ ਮੁਸਤਫਾਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸੱਪ ਦੇ ਡੰਗਣ ਨਾਲ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਮੁਸਤਫਾਪੁਰ ਜਦ ਆਪਣੇ ਪਲਾਟ ਦੀ ਸਫਾਈ ਕਰ ਰਿਹਾ ਸੀ। ਇਸੇ ਦੌਰਾਨ ਉਸਨੂੰ ਇਕ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁੰਮਣਕਲਾਂ 'ਚ ਤਾਇਨਾਤ ਏ.ਐੱਸ.ਆਈ. ਸਤਪਾਲ ਨੇ ਦੱਸਿਆ ਕਿ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

© 2016 News Track Live - ALL RIGHTS RESERVED