ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਵੇ:ਡਾ ਅਮਰੀਕ ਸਿੰਘ

Oct 13 2018 03:34 PM
ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਵੇ:ਡਾ ਅਮਰੀਕ ਸਿੰਘ


ਪਠਾਨਕੋਟ
ਮਾਨਯੋਗ ਨੈਸ਼ਨਲ ਗ੍ਰੀਨ ਟਿ੍ਿਰਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਠਾਕੁਰਪੁਰ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ  ਸਿੰਘ  ਬਲਾਕ  ਖੇਤੀਬਾੜੀ ਅਫਸਰ ਨੇ ਕੀਤੀ। ਸ੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾ ਹੇਠ ਲਗਾਏ ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ ਹਰਪ੍ਰੀਤ ਸਿੰਘ ,ਡਾ ਜਗਦੀਪ ਸਿੰਘ ਡਿਪਟੀ ਪੀ ਡੀ ਆਤਮਾ,ਮਨਜੀਤ ਕੌਰ ਖੇਤੀ ਉਪ ਨਿਰੀਖਕ,ਸਾਹਿਲ ਮਹਾਜਨ,ਮਨਦੀਪ ਕੁਮਾਰ, ਰਾਜ ਕੁਮਾਰ ਤਕਨੀਸ਼ਨ,ਬਲਵਿੰਦਰ ਸਿੰਘ  ਸਹਾਇਕ ਤਕਨੀਕੀ ਪ੍ਰਬੰਧਕ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
         ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਤਕਰੀਬਨ 27500 ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸਤ ਕੀਤੀ ਜਾਂਦੀ ਹੈ ਜਿਸ ਤੋਂ ਤਕਰੀਬਨ ਇੱਕ ਲੱਖ ਪੈਂਤੀ ਹਜ਼ਾਰ ਟਨ ਪਰਾਲੀ ਪੈਦਾ ਹੁੰਦੀ ਹੈ ।ਉਨਾ ਕਿਹਾ ਕਿ ਜ਼ਿਲੇ ਪਠਾਨਕੋਟ ਵਿੱਚ ਪਸ਼ੂ ਪਾਲਕਾਂ ਦੀ ਗਿਣਤੀ ਵਧੇਰੇ ਹੋਣ ਕਰਕੇ ਪੈਦਾ ਹੂੰਦੀ ਪਰਾਲੀ ਦਾ ਵੱਡਾ ਹਿੱਸਾ ਪਸ਼ੂ ਪਾਲਕਾਂ ਵੱਲੋਂ ਕਿਸਾਨਾਂ ਤੋਂ ਖ੍ਰੀਦ ਕੇ ਸਾਂਭ ਲਿਆ ਜਾਂਦਾ ਹੈ,ਜਿਸ ਨਾਲ ਜਿਥੇ ਕਿਸਾਨਾਂ ਨੂੰ ਆਰਥਿਕ ਲਾਭ ਹੁੰਦਾ ਹ।ਉਨਾਂ ਕਿਹਾ ਕਿ ਚਾਰੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹ ਕਣਕ ਦੀ ਬਿਜਾਈ ਕਰਦੇ ਹਨ ਜਿਸ ਨਾਲ ਜਿਥੇ ਜ਼ਮੀਨ ਦੀ ਸਿਹਤ ਵਿੱਚ ਸੁਦਾਰ ਹੁੰਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਣ ਹੋਣ ਤੋਂ ਬਚਿਆਂ ਰਹਿੰਦਾ ਹੈ।ਉਨਾਂ ਨੇ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ  ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿ ਜਿਸ ਤਰਾਂ ਪਿਛਲੇ ਸਾਲਾਂ ਦੌਰਾਨ ਪਠਾਨਕੋਟ ਜ਼ਿਲੇ ਨੂੰ ਧੂੰਆ ਮੁਕਤ ਰੱਖਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਣ ਨੂੰ ਸਹਿਯੋਗ ਦਿੱਤਾ ਸੀ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਸਹਿਯੋਗ ਕਰਨ।ਰਾਜ ਕੁਮਾਰ ਤਕਨੀਸ਼ਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਸੰਬੰਧੀ ਵਰਤੀਆ ਜਾਣ ਵਾਲੀਆ ਖੇਤੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ।ਡਾ ਹਰਪ੍ਰੀਤ ਸਿੰਘ ਡਿਪਟੀ ਪੀ ਡੀ ਨੇ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ Àਤੇ ਬੀਜ ਨੂੰ ਬੀਜਣ ਤੋਂ ਤੋਂ ਪਹਿਲਾਂ ਉੱਲੀਨਾਸ਼ਕ ਰਸਾਇਣਾਂ ਨਾਲ ਜ਼ਰੂਰ ਸੋਧ ਲੈਣਾ ਚਾਹੀਦਾ ਹੈ।ਡਾ ਜਗਦੀਪ ਸਿੰਘ ਨੇ ਆਤਮਾ ਦੁਆਰਾ ਕਿਸਾਨਾਂ ਨੂੰ ਦਿੱਤੀਆ ਜਾਣ ਵਾਲੀਆ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਅਖੀਰ ਵਿੱਚ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਨੇ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਜਿਸ ਤਰਾਂ ਪਿਛਲੇ ਸਾਲ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀ ਸੀ ਸਾੜਿਆ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਅੱਗ ਨਹੀਂ ਲਗਾਈ ਜਾਵੇਗੀ ।

© 2016 News Track Live - ALL RIGHTS RESERVED