ਵਿਅਕਤੀ ਕੋਲੋਂ 25 ਕਿਲੋ ਡੋਡੇ ਬਰਾਮਦ

Oct 16 2018 03:50 PM
ਵਿਅਕਤੀ ਕੋਲੋਂ 25 ਕਿਲੋ ਡੋਡੇ ਬਰਾਮਦ

ਭੋਗਪੁਰ ਭੋਗਪੁਰ ਪੁਲਸ ਨੇ ਇਕ ਵਿਅਕਤੀ ਕੋਲੋਂ 25 ਕਿਲੋ ਡੋਡੇ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪਰਮਜੀਤ ਸਿੰਘ ਵੱਲੋਂ ਕੁਰੇਸ਼ੀਆਂ ਨਾਕੇ ’ਤੇ ਚੈਕਿੰਗ ਦੌਰਾਨ ਨਸ਼ੇ ਦੀ ਰੋਕਥਾਮ ਸਬੰਧੀ ਮੇਨ ਜੀ. ਟੀ. ਰੋਡ ’ਤੇ ਟਾਂਡਾ ਸਾਈਡ ਤੋਂ ਇਕ ਸਵਿਫਟ ਕਾਰ  ਆਉਂਦੀ ਦਿਖਾਈ ਦਿੱਤੀ। ਸ਼ੱਕ ਦੇ ਆਧਾਰ ’ਤੇ ਉਸ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਕਿਲੋਗ੍ਰਾਮ ਡੋਡੇ  ਬਰਾਮਦ ਕਰ ਕੇ  ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਮੁੱਖ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਪਿੰਡ ਬੱਗਾ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ ਵਜੋਂ ਹੋਈ ਹੈ। ਉਸਨੇ ਦੱਸਿਆ ਕਿ ਉਹ ਹਰਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਪਰਗਟ ਸਿੰਘ ਵਾਸੀ ਬਰੇਸ਼ਾ ਥਾਣਾ ਦਸੂਹਾ ਜ਼ਿਲਾ ਹੁਸ਼ਿਆਰਪੁਰ ਨਾਲ ਮਿਲ ਕੇ ਡੋਡੇ ਵੇਚਣ ਦਾ ਧੰਦਾ ਕਰਦਾ ਹੈ।

© 2016 News Track Live - ALL RIGHTS RESERVED