ਦਿਵਿਆਂਗ ਵਿਅਕਤੀਆਂ ਨੂੰ ਪੋਲਿੰਗ ਵਾਲੇ ਦਿਨ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ

Oct 18 2018 03:55 PM
ਦਿਵਿਆਂਗ ਵਿਅਕਤੀਆਂ ਨੂੰ ਪੋਲਿੰਗ ਵਾਲੇ ਦਿਨ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ

ਪਠਾਨਕੋਟ
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ੇ ਦੇ ਸਮੁੱਚੇ ਦਿਵਿਆਂਗ ਵਿਅਕਤੀਆਂ (Persons with 4isabilities)   ਨੂੰ ਪੋਲਿੰਗ ਵਾਲੇ ਦਿਨ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ। ਇਹ ਪ੍ਰਗਟਾਵਾ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫਸਰ, ਪਠਾਨਕੋਟ ਨੇ ਕੀਤਾ। ਉਨ•ਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਜੀ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵਿਅਕਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਹਿੱਤ ਅਤੇ ਉਨ•ਾਂ ਦੀ ਪਹਿਚਾਣ ਕਰਨ ਹਿੱਤ ਜ਼ਿਲ•ੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਤੇ ਮਿਤੀ 21.10.2018 (ਦਿਨ ਐਤਵਾਰ) ਅਤੇ ਮਿਤੀ 28.10.2018 (ਦਿਨ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜ਼ਿਲ•ੇ ਵਿਚਲੀਆਂ ਸਮੁੱਚੀਆਂ ਦਿਵਿਆਂਗ ਵਿਅਕਤੀਆਂ (Persons with 4isabilities)  ਦੀਆਂ ਸੰਸਥਾਵਾਂ ਅਤੇ ਸਮਾਜ ਭਲਾਈ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਵਿਆਂਗ ਵਿਅਕਤੀਆਂ ਦੀ ਬਤੌਰ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਦਿਵਿਆਂਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਸਮੁੱਚੇ ਦਿਵਿਆਂਗ ਵਿਅਕਤੀਆਂ ਅਤੇ ਉਨ•ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਬੇਨਤੀ ਹੈ ਕਿ ਉਕਤ ਅਨੁਸਾਰ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਆਪਣੇ ਦਿਵਿਆਂਗ ਹੋਣ ਦੀ ਜਾਣਕਾਰੀ ਆਪਣੇ ਪੋਲਿੰਗ ਸਟੇਸ਼ਨ ਦੇ ਬੀ.ਐਲ.ਓਜ਼ ਨੂੰ ਦੇਣ ਤਾਂਜੋ ਉਨ•ਾਂ ਨੂੰ ਪੋਲਿੰਗ ਵਾਲੇ ਦਿਨ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ•ਾਂ ਦੱਸਿਆ ਕਿ ਬੀ.ਐਲ.ਓਜ. ਵੱਲੋਂ ਉਕਤ ਕੈਂਪਾਂ ਦੌਰਾਨ ਜ਼ਿਲ•ੇ ਦੇ ਅਜਿਹੇ 18-19 ਸਾਲ ਦੇ ਨੌਜਵਾਨਾਂ ਲੜਕੇ/ਲੜਕੀਆਂ, ਜਿਨ•ਾਂ ਦਾ ਨਾਮ ਹਾਲ•ਾਂ ਤੱਕ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਉਨ•ਾਂ ਦੇ ਫਾਰਮ ਨੰ.6 ਵੀ ਪ੍ਰਾਪਤ ਕੀਤੇ ਜਾਣਗੇ ਤਾਂ ਜੋ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ 100% ਟੀਚਾ ਮੁਕੰਮਲ ਹੋ ਸਕੇ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਸਮੁੱਚੇ 18-19 ਸਾਲ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਅਪੀਲ ਹੈ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਕੇ ਭਾਰਤ ਦੇ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ। ਉਨ•ਾ ਦੱਸਿਆ ਕਿ ਉਕਤ ਕੈਂਪਾਂ ਦੋਰਾਨ ਉਚੇਰੀ ਸਿੱਖਿਆ ਜਾਂ ਰੋਜਗਾਰ ਖਾਤਿਰ ਵਿਦੇਸ਼ਾ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਵੀ ਓਵਰਸੀਜ ਵੋਟਰਾਂ ਵਜੋਂ ਦਰਜ ਕੀਤਾ ਜਾਣਾ ਹੈ। ਜ਼ਿਲ•ੇ ਦੇ ਅਜਿਹੇ ਵਿਅਕਤੀਆਂ/ਉਨ•ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅਪੀਲ ਹੈ ਕਿ ਜੇਕਰ ਉਹ ਵਿਦੇਸ਼ਾ ਵਿੱਚ ਰਹਿ ਰਹੇ ਹਨ ਤਾਂ ਉਹ ਉਕਤ ਕੈਂਪਾਂ ਦੌਰਾਨ ਫਾਰਮ ਨੰ.6-ਏ ਭਰਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਓਵਰਸੀਜ ਵੋਟਰ ਵਜੋਂ ਦਰਜ ਕਰਵਾਉਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜ਼ਿਲ•ੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ਾ ਪ੍ਰਸ਼ਾਸ਼ਨ,ਬੀ.ਐਲ.ਓਜ਼., ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋ ਂਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ੇ ਦੇ ਸਮੁੱਚੇ ਦਿਵਿਆਂਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦਾ 100 ਪ੍ਰਤੀਸ਼ਤ ਟੀਚਾ ਪ੍ਰਾਪਤ ਕੀਤਾ ਜਾ ਸਕੇ।

© 2016 News Track Live - ALL RIGHTS RESERVED