ਝੋਨੇ ਦੀ ਪਰਾਲੀ ਖੇਤ ਵਿੱਚੋਂ ਹਟਾਏੇ ਬਗੈਰ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਵੇ:ਡਾ ਹਰਿੰਦਰ ਸਿੰਘ ਬੈਂਸ

Oct 22 2018 03:12 PM
ਝੋਨੇ ਦੀ ਪਰਾਲੀ ਖੇਤ ਵਿੱਚੋਂ ਹਟਾਏੇ ਬਗੈਰ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਵੇ:ਡਾ ਹਰਿੰਦਰ ਸਿੰਘ ਬੈਂਸ


ਪਠਾਨਕੋਟ
ਮਾਨਯੋਗ ਨੈਸ਼ਨਲ ਗ੍ਰੀਨ ਟਿ੍ਿਰਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਕਣਕ ਦੀ ਬਿਜਾਈ ਕਰਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਬਾਰਠ ਸਾਹਿਬ ਵਿੱਚ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਲਗਾਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ  ਸਿੰਘ  ਬਲਾਕ  ਖੇਤੀਬਾੜੀ ਅਫਸਰ ਨੇ ਕੀਤੀ ਅਤੇ ਡਾ. ਹਰਿਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਹੈੱਡ ਕੁਆਟਰ) ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ।ਸ੍ਰੀ ਅੰਸ਼ੁਮਨ ਸ਼ਰਮਾ  ਖੇਤੀਬਾੜੀ ਉਪ ਨਿਰੀਖਕ ਦੇ ਪ੍ਰਬੰਧਾ ਹੇਠ ਲਗਾਏ ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਖਜਿੰਦਰ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ, ਸਿਹਤ ਵਿਭਾਗ ਤੋਂ ਅਵਿਨਾਸ਼ ਸ਼ਰਮਾ, ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
         ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਜ਼ਿਲ•ਾ ਪਠਾਨਕੋਟ ਵਿੱਚ ਤਕਰੀਬਨ 27500 ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸਤ ਕੀਤੀ ਜਾਂਦੀ ਹੈ ਜਿਸ ਤੋਂ ਤਕਰੀਬਨ ਇੱਕ ਲੱਖ ਪੈਂਤੀ ਹਜ਼ਾਰ ਟਨ ਪਰਾਲੀ ਪੈਦਾ ਹੁੰਦੀ ਹੈ । ਉਨ•ਾਂ ਕਿਹਾ ਕਿ ਜ਼ਿਲੇ ਪਠਾਨਕੋਟ ਵਿੱਚ ਪਸ਼ੂ ਪਾਲਕਾਂ ਦੀ ਗਿਣਤੀ ਵਧੇਰੇ ਹੋਣ ਕਰਕੇ ਪੈਦਾ ਹੂੰਦੀ ਪਰਾਲੀ ਦਾ ਵੱਡਾ ਹਿੱਸਾ ਪਸ਼ੂ ਪਾਲਕਾਂ ਵੱਲੋਂ ਕਿਸਾਨਾਂ ਤੋਂ ਖ੍ਰੀਦ ਕੇ ਸਾਂਭ ਲਿਆ ਜਾਂਦਾ ਹੈ,ਜਿਸ ਨਾਲ ਜਿਥੇ ਕਿਸਾਨਾਂ ਨੂੰ ਆਰਥਿਕ ਲਾਭ ਹੁੰਦਾ ਹ। ਉਨ•ਾਂ ਕਿਹਾ ਕਿ ਚਾਰੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹ ਕਣਕ ਦੀ ਬਿਜਾਈ ਕਰਦੇ ਹਨ ਜਿਸ ਨਾਲ ਜਿਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਉਥੇ ਵਾਤਾਵਰਣ ਵੀ ਪ੍ਰਦੂਸ਼ਣ ਹੋਣ ਤੋਂ ਬਚਿਆ ਰਹਿੰਦਾ ਹੈ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ  ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਸ ਤਰਾਂ ਪਿਛਲੇ ਸਾਲਾਂ ਦੌਰਾਨ ਪਠਾਨਕੋਟ ਜ਼ਿਲੇ ਨੂੰ ਧੂੰਆ ਮੁਕਤ ਰੱਖਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਣ ਨੂੰ ਸਹਿਯੋਗ ਦਿੱਤਾ ਸੀ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਸਹਿਯੋਗ ਕਰਨ। ਉਨ•ਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੀ. ਏ. ਯੂ. ਵੱਲੋਂ ਸਿਫਾਰਸ਼ ਸ਼ੁਦਾ ਕਿਸਮਾਂ ਦਾ ਬੀਜ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਬਸਿਡੀ ਤੇ ਬੀਜ ਲੈਣ ਲਈ ਕਿਸਾਨ 25 ਅਕਤੂਬਰ ਤੱਕ ਬਨੇਪੱਤਰ ਸੰਬੰਧਤ ਖੇਤੀ ਬਾੜੀ ਦਫਤਰਾਂ ਵਿੱਚ ਜਮਾਂ ਕਰਵਾਉਣ। ਉਨਾਂ ਕਿਹਾ ਕਿ 2.5 ਏਕੜ ਮਾਲਕੀ ਵਾਲੇ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਜੇਕਰ ਸਬਸਿਡੀ ਵਧਦ ਿਹੈ ਤਾਂ ਢਾਈ ਤੋਂ ਪੰਜ ਏਕੜ ਮਾਲਕੀ ਵਾਲੇ ਕਿਸਾਨਾਂ ਨੂੰ ਵਿਚਾਰਿਆ ਜਾਵੇਗਾ। ਡਾ. ਮਨਦੀਪ ਕੌਰ ਨੇ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ Àਤੇ ਬੀਜ ਨੂੰ ਬੀਜਣ ਤੋਂ ਤੋਂ ਪਹਿਲਾਂ ਉੱਲੀਨਾਸ਼ਕ ਰਸਾਇਣਾਂ ਨਾਲ ਜ਼ਰੂਰ ਸੋਧ ਲੈਣਾ ਚਾਹੀਦਾ ਹੈ। ਡਾ. ਜਗਦੀਪ ਸਿੰਘ ਨੇ ਆਤਮਾ ਦੁਆਰਾ ਕਿਸਾਨਾਂ ਨੂੰ ਦਿੱਤੀਆ ਜਾਣ ਵਾਲੀਆ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਅਖੀਰ ਵਿੱਚ ਅੰਸ਼ੁਮਨ ਸ਼ਰਮਾ ਨੇ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

© 2016 News Track Live - ALL RIGHTS RESERVED