ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਵਿਸ਼ਾਲ ਕਿਸਾਨ ਮੇਲਾ

Oct 31 2018 03:18 PM
ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਵਿਸ਼ਾਲ ਕਿਸਾਨ ਮੇਲਾ


ਪਠਾਨਕੋਟ
ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਖੇਤੀ ਮਸ਼ੀਨਾਂ ਦੀ ਤਕਨੀਕੀ ਜਾਣਕਾਰੀ, ਕਣਕ ਦੀ ਪ੍ਰਮਾਣਿਤਾ ਕਿਸਮਾਂ ਆਦਿ ਸਬੰਧੀ ਜਾਣਕਾਰੀ ਦੇਣ ਲਈ ਵਿਸ਼ਾਲ ਕਿਸਾਨ ਮੇਲਾ ਲਗਾਇਆ।  ਇਸ ਕਿਸਾਨ ਮੇਲੇ ਵਿੱਚ ਡਾ. ਰਾਜਬੀਰ ਸਿੰਘ ਡਾਇਰੈਕਟਰ ਅਟਾਰੀ ਜੋਨ ਫਸਟ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਮੇਲਾ ਦਾ ਉਦਘਾਟਨ ਕੀਤਾ ਅਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ।  ਕਿਸਾਨ ਮੇਲੇ ਵਿੱਚ ਵੱਖ-ਵੱਖ ਵਿਭਾਗਾਂ ਅਤੇ ਨਿੱਜੀ ਕੰਪਨੀਆਂ ਵੱਲੋਂ ਵੱਡੇ ਪੱਧਰ 'ਤੇ ਪ੍ਰਦਰਸ਼ਨੀ ਲਗਾਏ ਕੇ ਕਿਸਾਨਾਂ ਨੂੰ ਖੇਤੀਬਾੜੀ ਦੇ  ਸਹਾਇਕ ਧੰਦਿਆਂ ਅਤੇ ਖੇਤੀ ਮਸ਼ੀਨਾਂ ਦੀ ਵਰਤੋਂ ਤੇ ਤਕਨੀਕੀ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਕਿਸਾਨਾਂ ਨੇ ਕਾਫੀ ਰੂਚੀ ਦਿਖਾਈ। ਇਸ ਤੋਂ ਇਲਾਵਾ ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ। 
  ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਸ੍ਰੀ ਰਾਜਬੀਰ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਨਾ ਸਾੜਨ। ਉਨ•ਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ•ਾਂ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਤੇ ਰੱਖ-ਰਖਾਵ ਤੇ ਮਸ਼ੀਨਾਂ ਦੀ ਵਰਤੋਂ ਨਾਲ ਖੇਤਾਂ ਵਿੱਚ ਹੀ ਮਿਲਾਉਣ ਨਾਲ ਖੇਤ ਨੂੰ ਹੋਣ ਵਾਲੇ ਲਾਭ ਬਾਰੇ ਵੀ ਦੱਸਿਆ। ਡਾ. ਦੀਦਾਰ ਸਿੰਘ ਭੱਟੀ ਐਡੀਸ਼ਨਲ ਡਾਇਰੈਕਟਰ ਨੇ ਕਿਸਾਨਾਂ ਨੂੰ ਹਾੜੀ ਦੀ ਫਸਲਾਂ ਬਾਰੇ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਤੋਂ  ਇਲਾਵਾ ਉਨ•ਾਂ ਨੇ ਕਿਸਾਨਾਂ ਨੂੰ ਕਣਕ ਦੀਆਂ ਪ੍ਰਮਾਣਿਤ ਕਿਸਮਾਂ ਬੀਜਣ ਦੀ ਅਪੀਲ ਕੀਤੀ ਅਤੇ ਪੀ.ਏ.ਯੂ ਦੀ ਕਿਸਾਨ ਐਪ ਨਾਲ ਵੀ ਜੁੜਣ ਲਈ ਕਿਹਾ। ਅੰਤ ਵਿੱਚ ਡਾ. ਵਿਕਰਮਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਅਤੇ ਕਿਸਾਨਾਂ ਦਾ ਧੰਨਵਾਦ ਵੀ ਕੀਤਾ। 

© 2016 News Track Live - ALL RIGHTS RESERVED