4 ਮੈਰਿਜ ਪੈਲੇਸਾਂ ਨੂੰ ਸੀਲ ਕਰ ਦਿੱਤਾ ਗਿਆ

Nov 03 2018 03:39 PM
4 ਮੈਰਿਜ ਪੈਲੇਸਾਂ ਨੂੰ ਸੀਲ ਕਰ ਦਿੱਤਾ ਗਿਆ

ਪਠਾਨਕੋਟ

ਪਠਾਨਕੋਟ ਵਿਚ 4 ਮੈਰਿਜ ਪੈਲੇਸਾਂ ਨੂੰ ਸੀਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਪੈਲੇਸਾਂ ਨੂੰ ਸੀਲ ਕਰਨ ਦਾ ਮੁੱਖ ਕਾਰਨ ਨਿਯਮਾਂ ਦੀ ਉਲੰਘਣਾ ਕਰਨਾ ਦੱਸਿਆ ਜਾ ਰਿਹਾ ਹੈ।

ਦਰਅਸਲ ਨਿਗਮ ਵਲੋਂ ਕਈ ਵਾਰ ਪੈਲੇਸ ਮਾਲਕਾਂ ਨੂੰ ਚਿਤਾਵਨੀ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਵੀ ਮਾਲਕਾਂ ਵਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਪੈਲੇਸ ਚਲਾਏ ਜਾ ਰਹੇ ਸਨ। ਇਸ ਦੇ ਚਲਦੇ ਅੱਜ ਨਗਰ ਨਿਗਮ ਪ੍ਰਸ਼ਾਸਨ ਵਲੋਂ ਮਾਨਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਪਹਿਲ ਦੇ ਆਧਾਰ 'ਤੇ ਪਠਾਨਕੋਟ ਵਿਚ 4 ਮੈਰਿਜ ਪੈਲੇਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਬਾਰੇ ਵਿਚ ਗੱਲ ਕਰਦੇ ਹੋਏ ਨਗਰ ਨਿਗਮ ਅਧਿਕਾਰੀ ਨੇ ਕਿਹਾ ਕਿ ਪਠਾਨਕੋਟ ਜ਼ਿਲੇ ਵਿਚ ਵੱਖ-ਵੱਖ ਥਾਵਾਂ 'ਤੇ ਕੁੱਲ 10 ਮੈਰਿਜ ਪੈਲੇਸ ਅਜਿਹੇ ਹਨ, ਜਿਨ੍ਹਾਂ ਨੂੰ ਨਿਯਮਾਂ ਮੁਤਾਬਕ ਨਹੀਂ ਚਲਾਇਆ ਜਾ ਰਿਹਾ ਹੈ ਅਤੇ ਕਈ ਵਾਰ ਪੈਲੇਸ ਮਾਲਕਾਂ ਨੂੰ ਚਿਤਾਵਨੀ ਵੀ ਦਿੱਤੀ ਜਾ ਚੁੱਕੀ ਹੈ। ਇਸ ਲਈ ਅੱਜ ਇਨ੍ਹਾਂ ਪੈਲੇਸਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

© 2016 News Track Live - ALL RIGHTS RESERVED