ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੁਕ ਕੀਤਾ

Nov 05 2018 04:11 PM
ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੁਕ ਕੀਤਾ

 

ਪਠਾਨਕੋਟ
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ। ਪ੍ਰਿੰਸੀਪਲ ਵਿਜੇ ਰਾਣੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ । ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀਮਤੀ ਅਨੂੰ ਲੈਕਚਰਾਰ,ਜੀਵਨ ਲਾਲ,ਰਘਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ। 
        ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ,ਫਾਸਫੋਰਸ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 1515 ਕਿਲੋ ਕਾਰਬਨ ਡਾਈਆਕਸਾਈਡ,92 ਕਿਲੋ ਕਾਰਬਨ ਅਕਸਾਈਡ, 3.83 ਕਿਲੋ ਨਾਈਟਰਸ ਆਕਸਾਈਡ,0.4 ਕਿਲੋ ਸਲਫਰ ਡਾਈਅਕਸਾਈਡ ਅਤੇ 2.7 ਕਿਲੋ ਮੀਥੇਨ ਗੈਸ ਪੈਦਾ ਹੁੰਦੀਆ ਹਨ ਜੋ ਆਲਮੀ ਤਪਸ਼ ਵਿੱਚ ਵਾਧਾ ਕਰਨ ਵਿੱਚ ਸਹਾਈ ਹੁੰਦੀਆਂ।ਡਾ ਮਨਦੀਪ ਕੌਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਬੱਚਿਆ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ।ਪਿੰਸੀਪਲ ਵਿਜੇ ਰਾਣੀ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ ।ਉਨਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਨਹੀਂ ਹੁੰਦਾ।ਇਸ ਮੌਕੇ ਦੋ ਬੱਚਿਆਂ ਨੇ ਝੋਨੇ ਦੀ ਪਰਾਲੀ ਸਾੜਣ ਨਾਲ ਬੁਰੇ ਪ੍ਰਭਾਵਾਂ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ।ਅਖੀਰ ਵਿੱਚ ਨਾਜੋਚੱਕ ਪਿੰਡ ਵਿੱਚ ਸਕੂਲ ਦੇ ਬਚਿਆਂ ਅਤੇ ਅਧਿਆਪਕ ਸਹਿਬਾਨ ਦੇ ਸਹਿਯੋਗ ਨਾਲ ਚੇਤਨਾ ਮਾਰਚ ਵੀ ਕੱਢਿਆ ਗਿਆ।

© 2016 News Track Live - ALL RIGHTS RESERVED