ਮੀਂਹ ਪੈਣ ਦੀ ਸੰਭਾਵਨਾ ਬਣੀ

Nov 13 2018 03:42 PM
ਮੀਂਹ ਪੈਣ ਦੀ ਸੰਭਾਵਨਾ ਬਣੀ

ਚੰਡੀਗੜ੍ਹ

ਮੌਸਮ ਇਕ ਵਾਰ ਫਿਰ ਤੋਂ ਕਰਵਟ ਬਦਲਣ ਜਾ ਰਿਹਾ ਹੈ। ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਤੋਂ ਬਾਅਦ ਠੰਡ ਦਾ ਰੁਖ਼ ਹੋਰ ਸਖਤ ਹੋ ਜਾਵੇਗਾ। ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਮੰਗਲਵਾਰ ਉਂਝ ਤਾਂ ਬੂੰਦਾਬਾਂਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਪਰ ਜ਼ਿਆਦਾ ਸੰਭਾਵਨਾ ਹੈ ਕਿ ਸਵੇਰੇ ਦੇ ਸਮੇਂ ਹੀ ਮੀਂਹ ਪਵੇਗਾ। ਸੋਮਵਾਰ ਨੂੰ ਦਿਨ ’ਚ ਬੱਦਲ ਛਾਏ ਰਹੇ। ਮੌਸਮ ਵਿਭਾਗ ਅਨੁਸਾਰ ਪਹਾਡ਼ਾਂ ’ਤੇ ਬਰਫਬਾਰੀ ਹੋਣ ਨਾਲ ਚੰਡੀਗਡ਼੍ਹ ’ਚ ਵੀ ਮੀਂਹ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ। ਸੁਰਿੰਦਰਪਾਲ ਨੇ ਦੱਸਿਆ ਕਿ ਉਂਝ ਤਾਂ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਪਟਾਕੇ ਘੱਟ ਚਲਾਏ ਗਏ ਹਨ, ਜਿਸ ਕਾਰਨ ਪ੍ਰਦੂਸ਼ਣ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਮਾਪਿਆ ਗਿਆ ਹੈ। ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ ਅਤੇ ਹੇਠਲਾ ਤਾਪਮਾਨ 11.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 
© 2016 News Track Live - ALL RIGHTS RESERVED