15 ਅਤੇ 16 ਨਵੰਬਰ ਸਰਕਾਰੀ ਆਈ.ਟੀ.ਆਈ ਵਿਖੇ ਜਿਲਾ• ਪੱਧਰੀ ਰੋਜ਼ਗਾਰ ਮੇਲਾ

Nov 14 2018 03:48 PM
15 ਅਤੇ 16 ਨਵੰਬਰ ਸਰਕਾਰੀ ਆਈ.ਟੀ.ਆਈ ਵਿਖੇ ਜਿਲਾ• ਪੱਧਰੀ ਰੋਜ਼ਗਾਰ ਮੇਲਾ


ਪਠਾਨਕੋਟ
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਚਨ ਬੱਧ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਵੱਧ ਤੋਂ ਵੱਧ ਬੇਰੋਜਗਾਰਾਂ ਨੂੰ ਰੋਜ਼ਗਾਰ ਦਿੱਤਾ ਜਾ ਸਕੇ। ਇਹ ਜਾਣਕਾਰੀ ਸ੍ਰੀ ਰਾਮਵੀਰ ਜੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅਪਣੇ ਦਫਤਰ ਮਲਿਕਪੁਰ ਵਿਖੇ ਜਿਲ•ਾ ਪਠਾਨਕੋਟ ਵਿਖੇ ਲਗਾਏ ਜਾਣ ਵਾਲੇ ਰੋਜਗਾਰ ਮੇਲੇ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ ਦੋਰਾਨ ਦਿੱਤੀ। 
ਸ੍ਰੀ ਰਾਮਵੀਰ ਜੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰ ਘਰ ਰੋਜਗਾਰ ਯੋਜਨਾ ਅਧੀਨ ਪੰਜਾਬ ਦੇ ਹਰ ਜਿਲੇ• ਵਿੱਚ ਰੋਜ਼ਗਾਰ ਬਿਉਰੋ ਸਥਾਪਿਤ ਕੀਤੇ ਗਏ ਹਨ। ਜਿਸ ਦੇ ਕੰਮ ਨੂੰ ਅੱਗੇ ਵਧਾਉਂਦੇ ਹੋਏ ਪਠਾਨਕੋਟ ਜਿਲੇ• ਵਿੱਚ 15 ਅਤੇ 16 ਨਵੰਬਰ,2018 (ਵੀਰਵਾਰ ਅਤੇ ਸ਼ੁਕੱਰਵਾਰ) ਨੂੰ ਸਰਕਾਰੀ ਆਈ.ਟੀ.ਆਈ (ਲੜਕੇ) ਪਠਾਨਕੋਟ ਕੈਂਪਸ ਵਿਖੇ ਜਿਲਾ• ਪੱਧਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਰੋਜਗਾਰ ਮੇਲਾ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਹਾਸਲ ਕਰਨ ਲਈ ਸੁਨਹਰੀ ਮੌਕਾ ਦੇਵੇਗਾ। ਇਸ ਰੋਜ਼ਗਾਰ ਮੇਲੇ ਵਿੱਚ ਘੱਟੋਂ ਤੋਂ ਘੱਟ 40 ਕੰਪਨੀਆਂ ਜਿਵੇਂ ਕਿ Sonalika, JK Steel 9ndustry, Jammu Motors, Royal 5ngg. Work, 1shok Leyland, Pepsi ਆਦਿ ਨਾਮੀ ਕੰਪਨੀਆਂ ਨੂੰ ਸਕਿਲੱਡ ਵਰਕਰ ਵੀ ਮਿਲਣਗੇ। ਇਸ ਲਈ ਜਿਲੇ• ਦੇ ਪੜੇ• ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਨਾਂ• ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲੈ ਕੇ ਸਰਕਾਰ ਦੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਮੌਕੇ ਤੇ ਸ: ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਨੇ ਕਿਹਾ ਕਿ ਪਠਾਨਕੋਟ ਜਿਲੇ• ਦੇ ਬੇਰੋਜ਼ਗਾਰਾਂ ਲਈ ਰੋਜ਼ਗਾਰ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪੰਜਾਬ ਸਰਕਾਰ ਦੇ ਉਪਰਾਲਿਆ ਨਾਲ ਉਪਲੱਬਧ ਕਰਵਾਇਆ ਗਿਆ ਹੈ। ਉਨਾਂ• ਨੇ ਬੇਰੋਜ਼ਗਾਰਾਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ। ਉਨਾਂ• ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਉਹ ਆਪਣੇ ਆਪ ਨੂੰ ਸਰਕਾਰ ਵਲੋਂ ਚਲਾਈ ਜਾ ਰਹੀ  ਘਰ-ਘਰ ਰੋਜ਼ਗਾਰ ਦੇ ਤਹਿਤ ਚੱਲ ਰਹੇ ਘਰ-ਘਰ ਰੋਜ਼ਗਾਰ ਪੋਰਟਲ ਤੇ ਆਪਣੇ ਆਪ ਨੂੰ ਰਜਿਸਟਰ ਕਰਵਾਉਣ। 

© 2016 News Track Live - ALL RIGHTS RESERVED