ਸ਼੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਰਧਾਲੂਆ ਲਈ ਪਾਸਪੋਰਟ ਜਮਾ ਕਰਵਾਉਣ ਦਾ ਸਮਾਂ ਵਧਾਇਆ ਗਿਆ

Aug 07 2018 03:35 PM
ਸ਼੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਰਧਾਲੂਆ ਲਈ ਪਾਸਪੋਰਟ ਜਮਾ ਕਰਵਾਉਣ ਦਾ ਸਮਾਂ ਵਧਾਇਆ ਗਿਆ


ਅੰਮ੍ਰਿਤਸਰ
ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2018 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ•ਾ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ। ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ•ਾ ਕਰਵਾ ਸਕਣਗੇ। ਇਸ ਤੋਂ ਪਹਿਲਾਂ ਪਾਸਪੋਰਟ ਜਮ•ਾ ਕਰਵਾਉਣ ਦਾ ਸਮਾਂ 6 ਅਗਸਤ ਤੱਕ ਸੀ।
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਮੀਡੀਆ ਨੂੰ ਦਿੱਤੀ ਹੈ। ਉਨ•ਾਂ ਦੱਸਿਆ ਕਿ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਪਾਸੋਂ ਪਹਿਲਾਂ 6 ਅਗਸਤ 2018 ਤਕ ਪਾਸਪੋਰਟ ਮੰਗੇ ਗਏ ਸਨ ਪਰ ਹੁਣ ਸ਼ਰਧਾਲੂ 20 ਅਗਸਤ 2018 ਤਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਜਮ•ਾ ਕਰਵਾ ਸਕਦੇ ਹਨ। ਉਨ•ਾਂ ਦੱਸਿਆ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ•ਾ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਸ. ਬੇਦੀ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ•ਾ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

© 2016 News Track Live - ALL RIGHTS RESERVED