ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ 10 ਅਕਤੂਬਰ ਨੂੰ ਤੱਕ ਚਲੇਗੀ

Sep 21 2018 03:32 PM
ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ 10 ਅਕਤੂਬਰ ਨੂੰ ਤੱਕ ਚਲੇਗੀ


ਅੰਮ੍ਰਿਤਸਰ 
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਜਾਵੇਗੀ ਤੇ ਗੁਰਦੁਆਰੇ ਦੇ ਕਿਵਾੜ ਬੰਦ ਕਰ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਹੇਮਕੁੰਟ ਸਾਹਿਬ ਪ੍ਰਬੰਧਕੀ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਹੁਣ ਤੱਕ ਹੁਣ ਤੱਕ 2 ਲੱਖ 10 ਹਜ਼ਾਰ ਦੇ ਕਰੀਬ ਯਾਤਰੂਆਂ ਨੇ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਕੀਤੀ। ਉਨ•ਾਂ ਨੇ ਗੁਰਦੁਆਰਾ ਹੇਮਕੁੰਟ ਸਾਹਿਬ ਲਈ ਰੋਪ ਵੇਅ ਤਿਆਰ ਕਰਨ ਦੀ ਯੋਜਨਾ ਬਾਰੇ ਦੱਸਿਆ ਕਿ ਹੁਣ ਇਹ ਰੋਪ ਵੇਅ ਗੁਰਦੁਆਰਾ ਸ੍ਰੀ ਗੋਬਿੰਦਘਾਟ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਤਿਆਰ ਹੋਵੇਗਾ। ਇਸ ਯੋਜਨਾ ਨੂੰ ਉਤਰਾਖੰਡ ਸਰਕਾਰ ਦੀ ਕੈਬਨਿਟ ਮੀਟਿੰਗ 'ਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਰੋਪ ਵੇਅ ਬਣਨ ਨਾਲ ਬਜ਼ੁਰਗ ਤੇ ਬੱਚੇ ਤੇ ਹੋਰ ਸ਼ਰਧਾਲੂਆਂ ਵਾਸਤੇ ਇਹ ਯਾਤਰਾ ਹੋਰ ਸੁਖਾਲੀ ਹੋ ਜਾਵੇਗੀ। ਉਨ•ਾਂ ਖੁਲਾਸਾ ਕੀਤਾ ਕਿ ਉਤਰਾਖੰਡ ਸਰਕਾਰ ਇਸ ਯੋਜਨਾ ਨੂੰ ਪੀਪੀ ਆਧਾਰ 'ਤੇ ਤਿਆਰ ਕਰੇਗੀ, ਜਿਸ 'ਚ ਨਿੱਜੀ ਭਾਈਵਾਲੀ ਸ਼ਾਮਲ ਹੋਵੇਗੀ। ਉਨ•ਾਂ ਨੇ ਪੰਜਾਬ ਸਰਕਾਰ ਨੂੰ ਇਸ ਯੋਜਨਾ ਨੂੰ ਅਪਨਾਉਣ ਦੀ ਅਪੀਲ ਕੀਤੀ। 
ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਉਤਰਾਖੰਡ ਸਰਕਾਰ ਵਲੋਂ ਇਕ ਹੈਲੀਪੈਡ ਗੁਰਦੁਆਰਾ ਗੋਬਿੰਦਘਾਟ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਤੱਕ ਸ਼ੁਰੂ ਹੋ ਜਾਵੇਗੀ। ਇਸ ਵੇਲੇ ਇਹ ਸੇਵਾ ਗੁਰਦੁਆਰਾ ਗੋਬਿੰਦਘਾਟ ਤੋਂ ਗੋਬਿੰਦਧਾਮ ਤੱਕ ਹੀ ਹੈ।  

© 2016 News Track Live - ALL RIGHTS RESERVED