ਗਲੋਬਲ ਕਬੱਡੀ ਲੀਗ 14 ਅਕਤੂਬਰ ਤੋਂ 3 ਨਵੰਬਰ ਤੱਕ

Aug 11 2018 03:43 PM
ਗਲੋਬਲ ਕਬੱਡੀ ਲੀਗ 14 ਅਕਤੂਬਰ ਤੋਂ 3 ਨਵੰਬਰ ਤੱਕ


ਚੰਡੀਗੜ• : 
ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਗਲੋਬਲ ਕਬੱਡੀ ਲੀਗ ਕਰਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਇਸੇ ਸਾਲ 14 ਅਕਤੂਬਰ ਤੋਂ 3 ਨਵੰਬਰ, 2018 ਤੱਕ ਕਰਵਾਈ ਜਾਵੇਗੀ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਡ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਾ ਸੁਨੇਹਾ ਦੇਣ ਲਈ ਇਹ ਲੀਗ ਕਰਾਈ ਜਾਵੇਗੀ, ਜਿਸ 'ਚ ਦੇਸ਼-ਵਿਦੇਸ਼ ਦੀਆਂ ਟੀਮਾਂ ਹਿੱਸਾ ਲੈਣਗੀਆਂ। 
ਉਨ•ਾਂ ਦੱਸਿਆ ਕਿ ਇਸ ਕਬੱਡੀ ਲੀਗ ਦੇ ਮੁਕਾਬਲੇ ਜਲੰਧਰ ਤੇ ਲੁਧਿਆਣਾ 'ਚ ਕਰਾਏ ਜਾਣਗੇ, ਜਦੋਂ ਕਿ ਫਾਈਨਲ ਮੁਕਾਬਲਾ ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਕਰਾਇਆ ਜਾਵੇਗਾ। ਰਾਣਾ ਸੋਢੀ ਨੇ ਦੱਸਿਆ ਕਿ ਇਹ ਲੀਗ ਸਪਾਂਸਰਸ਼ਿਪ ਨਾਲ ਕਰਾਈ ਜਾਵੇਗੀ, ਜਿਸ 'ਤੇ ਸਰਕਾਰ ਦਾ ਕੋਈ ਖ਼ਰਚ ਨਹੀਂ ਹੋਵੇਗਾ। ਪਿਛਲੀ ਸਰਕਾਰ ਵਲੋਂ ਕਰਾਏ ਕਬੱਡੀ ਕੱਪਾਂ ਸਬੰਧੀ ਉਨ•ਾਂ ਕਿਹਾ ਕਿ ਉਹ ਕਬੱਡੀ ਕੱਪ ਸਿਰਫ਼ ਸ਼ੋਅ ਸਨ, ਜਦੋਂ ਕਿ ਮੌਜੂਦਾ ਸਰਕਾਰ ਵਲੋਂ ਕਰਾਇਆ ਜਾ ਰਿਹਾ ਇਹ ਟੂਰਨਾਮੈਂਟ ਇੱਕ ਮਿਸ਼ਨ ਹੈ। 
ਉਨ•ਾਂ ਕਿਹਾ ਇਸ ਟੂਰਨਾਮੈਂਟ ਸਬੰਧੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾ ਰਹੀ ਹੈ, ਜਿਸ ਨੂੰ ਸਰਕਾਰ ਵਲੋਂ ਸਰਕਾਰੀ ਨੀਤੀ ਤਹਿਤ ਚਲਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਜੇਤੂਆਂ ਨੂੰ ਦਿੱਤੇ ਜਾਣ ਵਾਲੀ ਇਨਾਮੀ ਰਾਸ਼ੀ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਇਸ ਸਬੰਧੀ ਫੈਸਲਾ ਅਮਲ ਕਰ ਲਿਆ ਜਾਵੇਗਾ। ਉਨ•ਾਂ ਦੱਸਿਆ ਕਿ ਇਹ ਟੂਰਨਾਮੈਂਟ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੀਤਾ ਜਾਵੇਗਾ, ਜੋ ਕਿ ਨਵੀਂ ਤਰਜ਼ 'ਤੇ ਹੋਵੇਗਾ।

© 2016 News Track Live - ALL RIGHTS RESERVED