ਰਿਚਮੰਡ ਹਿੱਲ ਦੇ ਗੁਰਦੁਆਰੇ ਵਿੱਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ

Aug 06 2018 03:52 PM
ਰਿਚਮੰਡ ਹਿੱਲ ਦੇ ਗੁਰਦੁਆਰੇ ਵਿੱਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ


ਨਿਊਯਾਰਕ
ਹਰ ਸਾਲ ਦੀ ਤਰ•ਾਂ ਮਿਤੀ 6 ਅਗਸਤ ਦਿਨ ਸੋਮਵਾਰ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਨਿਊਯਾਰਕ ਦੇ ਰਿਚਮੰਡ ਹਿੱਲ ਦੇ ਗੁਰਦੁਆਰਾ ਸਿੱਖ ਕਲਚਰਲ ਵਿਖੇ ਬੜੀ ਧੂਮ-ਧਾਮ ਨਾਲ ਵੱਡੇ ਪੱਧਰ 'ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ 'ਚ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ 'ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ' ਵਿਖੇ ਸਤਿਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ ਗੁਰਪੁਰਬ ਵਾਲੇ ਦਿਨ ਵਿਸ਼ੇਸ਼ ਸਮਾਗਮ ਹੋਣਗੇ ।
ਪ੍ਰਕਾਸ਼ ਦਿਹਾੜੇ 'ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਮ ਦੇ 5 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ। ਇਸ ਸਮਾਗਮ 'ਚ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪਾ੍ਰਪਤ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ।

© 2016 News Track Live - ALL RIGHTS RESERVED