ਅਸਲ ਵਿੱਚ ਕਿਸਾਨਾਂ ਦੀ ਸਰਕਾਰ ਹੈ ਕਾਂਗਰਸ ਸਰਕਾਰ -ਪ੍ਰਿਯੰਕਾ ਗਾਂਧੀ

Jun 15 2018 03:26 PM
ਅਸਲ ਵਿੱਚ ਕਿਸਾਨਾਂ ਦੀ ਸਰਕਾਰ ਹੈ ਕਾਂਗਰਸ ਸਰਕਾਰ -ਪ੍ਰਿਯੰਕਾ ਗਾਂਧੀ


ਜਲੰਧਰ
ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਨੂੰ ਲੈ ਕੇ ਚੁੱਕੇ ਗਏ ਕਦਮਾਂ ਨੂੰ ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਨੇ ਵੀ ਸਰਾਹਿਆ ਹੈ ਅਤੇ ਕਾਂਗਰਸ ਲੀਡਰਸ਼ਿਪ ਨੇ ਲੋਕ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਲਈ ਚੁੱਕੇ ਗਏ ਕਦਮਾਂ ਨੂੰ ਦੇਸ਼ ਦੇ ਕਿਸਾਨਾਂ ਦੇ ਸਾਹਮਣੇ ਸੋਸ਼ਲ ਮੀਡੀਆ 'ਤੇ ਪੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਿਯੰਕਾ ਗਾਂਧੀ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਖਾਸ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਗਲੇ 10 ਦਿਨਾਂ ਵਿਚ 38,000 ਕਿਸਾਨਾਂ ਨੂੰ 209 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦੇ ਲਏ ਗਏ ਫੈਸਲੇ ਨੂੰ ਖਾਸ ਤੌਰ 'ਤੇ ਪੋਸਟ ਕੀਤਾ ਅਤੇ ਕਿਹਾ ਕਿ ਅਸਲ ਵਿਚ ਕਿਸਾਨਾਂ ਦੀ ਸਰਕਾਰ ਤਾਂ ਕਾਂਗਰਸ ਸਰਕਾਰ ਹੈ। ਇਸ ਤਰ•ਾਂ ਪ੍ਰਿਯੰਕਾ ਨੇ ਇਸ ਨੂੰ 'ਕਿਸਾਨਾਂ ਦੀ ਸਰਕਾਰ, ਕਾਂਗਰਸ ਸਰਕਾਰ' ਦਾ ਨਵਾਂ ਨਾਅਰਾ ਦਿੱਤਾ ਹੈ। ਪੰਜਾਬ ਵਿਚ ਕਰਜ਼ਾ ਮੁਆਫੀ ਦੇ ਮਾਮਲੇ ਨੂੰ ਕਾਂਗਰਸ ਲੀਡਰਸ਼ਿਪ ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਪੇਸ਼ ਕਰਨ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਤਾਂ ਮੱਧ ਪ੍ਰਦੇਸ਼ ਵਿਚ ਪਿਛਲੇ ਦਿਨੀਂ ਕਿਸਾਨ ਰੈਲੀ ਦੌਰਾਨ ਐਲਾਨ ਕੀਤਾ ਸੀ ਕਿ ਜੇਕਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੱਧ ਪ੍ਰਦੇਸ਼ ਵਿਚ ਕਾਂਗਰਸ ਸੱਤਾ ਵਿਚ ਆਉਂਦੀ ਹੈ ਤਾਂ 10 ਦਿਨਾਂ ਦੇ ਅੰਦਰ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ। ਇਸੇ ਤਰ•ਾਂ ਕਰਨਾਟਕ ਵਿਚ ਵੀ ਕਾਂਗਰਸ ਅਤੇ ਜੇ. ਡੀ. ਐੱਸ. ਗਠਜੋੜ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ। ਕਿਸਾਨ ਕਰਜ਼ਾ ਮੁਆਫੀ ਦੇ ਮਾਮਲੇ ਨੂੰ ਰਾਹੁਲ ਗਾਂਧੀ ਲੋਕ ਸਭਾ ਦੀਆਂ ਆਮ ਚੋਣਾਂ ਵਿਚ ਕਿਸਾਨਾਂ ਦੇ ਸਾਹਮਣੇ ਲਿਜਾਣਾ ਚਾਹੁੰਦੇ ਹਨ। ਰਾਹੁਲ ਨੂੰ ਪਤਾ ਹੈ ਕਿ ਭਾਰਤ ਇਕ ਖੇਤੀ ਪ੍ਰਧਾਨ ਦੇਸ਼ ਹੈ, ਜਿਥੇ 70 ਫੀਸਦੀ ਆਬਾਦੀ ਕਿਸਾਨੀ ਦੇ ਕੰਮ ਵਿਚ ਲੱਗੀ ਹੋਈ ਹੈ। ਸ਼ਾਇਦ ਕਾਂਗਰਸ ਲੀਡਰਸ਼ਿਪ ਵਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਜਾਣ ਵਾਲੇ ਪਾਰਟੀ ਦੇ ਚੋਣ ਐਲਾਨ ਪੱਤਰ ਵਿਚ ਵੀ ਕਿਸਾਨ ਕਰਜ਼ਾ ਮੁਆਫੀ ਦਾ ਮਾਮਲਾ ਸ਼ਾਮਲ ਕੀਤਾ ਜਾਵੇਗਾ। 

© 2016 News Track Live - ALL RIGHTS RESERVED