ਡੀਜ਼ਲ ਦੇ ਮੁੱਲ ਵਿੱਚ ਕੀਤੇ ਭਾਰੀ ਵਾਧੇ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

Jun 19 2018 02:46 PM
ਡੀਜ਼ਲ ਦੇ ਮੁੱਲ ਵਿੱਚ ਕੀਤੇ ਭਾਰੀ ਵਾਧੇ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ


ਗੁਰਦਾਸਪੁਰ
ਕੇਂਦਰ ਸਰਕਾਰ ਵੱਲੋਂ ਇਕ ਸਾਲ ਦੇ ਅੰਦਰ ਹੀ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਗਏ ਭਾਰੀ ਵਾਧੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਤਹਿਤ ਅੱਜ ਹਲਕਾ ਕਾਦੀਆਂ ਅੰਦਰ ਕਾਂਗਰਸੀ ਆਗੂਆਂ ਨੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸੇ ਤਹਿਤ ਪਿੰਡ ਨੈਨੇਕੋਟ ਦੇ ਅੱਡੇ ਨੇੜੇ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਆਵਾਜਾਈ ਠੱਗ ਕਰ ਕੇ ਬਲਵਿੰਦਰ ਸਿੰਘ ਭਿੰਦਾ, ਭੁਪਿੰਦਰਪਾਲ ਸਿੰਘ ਭਗਤੂਪੁਰਾ ਬਲਾਕ ਪ੍ਰਧਾਨ ਅਤੇ ਹੋਰ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਆਮ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਉਨ•ਾਂ ਕਿਹਾ ਕਿ ਭਾਜਪਾ ਵੱਲੋਂ 2014 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵੱਡੇ ਵਾਅਦੇ ਜੁਮਲੇ ਸਿੱਧ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਦੇਸ਼ ਹੋਰ ਬਰਬਾਦ ਹੋਇਆ ਹੈ। ਉਨ•ਾਂ ਕਿਹਾ ਕਿ ਪਿਛਲੇ ਇਕ ਸਾਲ ਵਿਚ ਡੀਜ਼ਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਹੋਇਆ ਹੈ, ਜਿਸ ਨੇ ਮਹਿੰਗਾਈ ਨੂੰ ਸਿਖ਼ਰ 'ਤੇ ਪਹੁੰਚਾ ਦਿੱਤਾ ਹੈ। ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹਿਤਾਂ ਲਈ ਹਰ ਲੜਾਈ ਲੜੇਗੀ ਅਤੇ ਆਉਣ ਵਾਲੀਆਂ ਚੋਣਾਂ 'ਚ ਲੋਕਾਂ ਦੇ ਸਹਿਯੋਗ ਨਾਲ ਭਾਜਪਾ ਦੀ ਵਾਅਦਾ ਖਿਲਾਫ਼ੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਮੋਹਨ ਸਿੰਘ ਧੰਦਲ, ਅਮਰੀਕ ਜਾਗੋਵਾਲ, ਲਖਵਿੰਦਰਜੀਤ ਸਿੰਘ ਭੱਟੀਆਂ, ਬਰਜਿੰਦਰ ਸੋਨੂੰ ਜਾਗੋਵਾਲ, ਤਲਵਿੰਦਰ ਸਿੰਘ ਸਾਬੀ ਗੁਨੋਪੋਰ, ਸਰਵਨ ਸਿੰਘ ਲਾਧੂਪੁਰ, ਰਿੰਕੂ ਸਰਪੰਚ, ਪਰਮਜੀਤ ਚੱਕ ਸ਼ਰੀਫ, ਕੰਨਵਰ ਗਿੱਲ, ਅਮਰ ਸਿੰਘ ਤੁੰਗਲ ਆਦਿ ਹਾਜ਼ਰ ਸਨ।

© 2016 News Track Live - ALL RIGHTS RESERVED