ਪੰਜਾਬ ਦਾ ਨੌਜਵਾਨ ਨਸ਼ਿਆ ਕਾਰਨ ਜਾ ਰਿਹਾ ਮੌਤ ਦੇ ਮੂੰਹ ਵਿੱਚ-ਰਾਠੌਰ

Jul 01 2018 02:07 PM
ਪੰਜਾਬ ਦਾ ਨੌਜਵਾਨ ਨਸ਼ਿਆ ਕਾਰਨ ਜਾ ਰਿਹਾ ਮੌਤ ਦੇ ਮੂੰਹ ਵਿੱਚ-ਰਾਠੌਰ


ਜਲੰਧਰ
ਪੰਜਾਬ ਹੁਣ ਨਸ਼ੇੜੀਆਂ ਦੀ ਸ਼ਰਨ ਵਾਲੀ ਥਾਂ ਬਣਦਾ ਜਾ ਰਿਹਾ ਹੈ। ਹਰ ਰੋਜ਼ ਪੰਜਾਬ 'ਚ ਕਈ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਕਤ ਦੋਸ਼ ਲਾਉਂਦੇ ਹੋਏ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਲੈ ਕੇ ਸਹੁੰ ਚੁੱਕੀ ਸੀ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਤੋਂ 4 ਹਫਤਿਆਂ ਦੇ ਅੰਦਰ-ਅੰਦਰ ਨਸ਼ਾ ਖਤਮ ਕਰ ਦਿੱਤਾ ਜਾਏਗਾ ਪਰ ਸੂਬਾ ਸਰਕਾਰ ਹਰ ਖੇਤਰ ਵਿਚ ਫਾਡੀ ਸਾਬਿਤ ਹੋਈ ਹੈ। ਮੌਜੂਦਾ ਸਮੇਂ ਵਿਚ ਨਸ਼ੇ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਨ•ਾਂ ਮੌਤਾਂ ਤੋਂ ਲੱਗਦਾ ਹੈ ਕਿ ਕੈਪਟਨ ਸਰਕਾਰ ਪੰਜਾਬ ਨੂੰ ਹੀ ਖਤਮ ਕਰਨ ਦੇ ਯਤਨਾਂ ਵਿਚ ਹੈ। ਰੋਜ਼ਗਾਰ ਦੇਣਾ ਤਾਂ ਦੂਰ ਦੀ ਗੱਲ, ਸਰਕਾਰ ਆਪਣੇ ਮੁਲਾਜ਼ਮਾਂ ਨੂੰ ਉਨ•ਾਂ ਦੀ ਬਣਦੀ ਤਨਖਾਹ ਦਾ ਭੁਗਤਾਨ ਵੀ ਨਹੀਂ ਕਰ ਰਹੀ। ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ 'ਚ ਪੰਜਾਬ ਦੀ ਪਛਾਣ ਮੋਹਰੀ ਸੂਬੇ ਵਜੋਂ ਹੋਣ ਦੀ ਬਜਾਏ ਸੂਬਾ ਪੱਛੜਦਾ ਜਾ ਰਿਹੈ।  
ਰਾਠੌਰ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨਗੇ। ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ 2 ਜੁਲਾਈ ਨੂੰ ਸੂਬੇ ਭਰ ਦੇ ਜ਼ਿਲਾ ਹੈੱਡਕੁਆਰਟਰਾਂ 'ਤੇ 'ਨਸ਼ੇ ਵਿਚ ਡੁੱਬਾ ਪੰਜਾਬ, ਕੈਪਟਨ ਸਰਕਾਰ ਗੱਦੀ ਛੱਡੋ' ਅਧੀਨ ਰੋਸ ਵਿਖਾਵੇ ਕਰਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ। ਇਸ ਮੰਤਵ ਲਈ ਤਿਆਰੀਆਂ ਚੱਲ ਰਹੀਆਂ ਹਨ। ਉਨ•ਾਂ ਸੂਬੇ ਦੇ ਨੌਜਵਾਨਾਂ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਉਨ•ਾਂ ਨੂੰ ਖੇਡ ਦੇ ਮੈਦਾਨ ਨਾਲ ਜੋੜਨ ਅਤੇ ਚੰਗੀ ਸਿਹਤ ਲਈ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

© 2016 News Track Live - ALL RIGHTS RESERVED