ਭਾਜਪਾ ਨੇ ਫੁਕਿਆ ਕਾਂਗਰਸ ਸਰਕਾਰ ਦਾ ਪੁਤਲਾ

Jul 02 2018 02:07 PM
ਭਾਜਪਾ ਨੇ ਫੁਕਿਆ ਕਾਂਗਰਸ ਸਰਕਾਰ ਦਾ ਪੁਤਲਾ

ਜਲੰਧਰ 
ਭਾਰਤੀ ਜਨਤਾ ਪਾਰਟੀ ਵੱਲੋਂ ਕੰਪਨੀ ਬਾਗ ਚੌਕ 'ਚ ਪੰਜਾਬ ਵਿੱਚ ਕਾਂਗਰਸ ਸਰਕਾਰ ਦੀਆਂ ਅਸਫਲਤਾਵਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਝੂਠੇ ਵਾਅਦਿਆਂ ਖਿਲਾਫ ਕਪੈਟਨ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। 
ਇਸ ਦੌਰਾਨ ਜ਼ਿਲਾ ਪ੍ਰਧਾਨ ਭਾਜਪਾ ਰਮੇਸ਼ ਸ਼ਰਮਾ ਦੀ ਪ੍ਰਧਾਨਗੀ 'ਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਉਨ•ਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ 'ਚ ਰੇਤਾ ਬਜਰੀ ਦੀਆਂ ਕੀਮਤਾਂ ਘੱਟ ਕਰਨਾ, ਨੌਜਵਾਨਾਂ ਨੂੰ ਨੌਕਰੀਆਂ ਦੇਣੀਆਂਸ ਸੈੱਲ ਫੋਨ ਦੇਣੇ, ਕਿਸਾਨਾਂ ਦੇ ਕਰਜ਼ੇ ਮੁਆਫ ਕਰਨਾ ਆਦਿ ਸ਼ਾਮਲ ਹਨ। ਉਨ•ਾਂ ਨੇ ਕਿਹਾ ਕਿ ਉਥੇ ਹੀ ਦਿਨ-ਬ-ਦਿਨ ਬੇਰੋਜ਼ਗਾਰੀ ਦੇ ਕਾਰਨ ਅਰਾਜਕਤਾ ਫੈਲਦੀ ਜਾ ਰਹੀ ਹੈ। ਨੌਜਵਾਨ ਵਰਗ ਨਸ਼ਿਆਂ ਦੀ ਦਲਦਲ 'ਚ ਡੁੱਬਦਾ ਜਾ ਰਿਹਾ ਹੈ ਅਤੇ ਅਪਰਾਧਿਕ ਵਾਰਦਾਤਾਂ 'ਚ ਸ਼ਾਮਲ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਸਾਬਕਾ ਵਿਧਾਇਕ ਮਨੋਰੰਜਨ ਕਾਲੀਆ ਅਤੇ ਹੋਰ ਮੌਜੂਦ ਸਨ।  

© 2016 News Track Live - ALL RIGHTS RESERVED