ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੱਸਾਂ ਅਤੇ ਟਰੱਕਾਂ ਦੇ ਪ੍ਰੈਸ਼ਰ ਹਾਰਨ ਉਤਰਵਾਏ

Jun 19 2018 03:21 PM
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੱਸਾਂ ਅਤੇ ਟਰੱਕਾਂ ਦੇ ਪ੍ਰੈਸ਼ਰ ਹਾਰਨ ਉਤਰਵਾਏ


ਪਠਾਨਕੋਟ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਆਵਾਜ ਪ੍ਰਦੂਸ਼ਣ 'ਤੇ ਠੱਲ• ਪਾਉਣ ਲਈ ਸ੍ਰੀ ਕਾਹਨ ਸਿੰਘ ਪੰਨੂੰ, ਆਈ.ਏ.ਐਸ. ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤਰੀ ਦਫਤਰ ਬਟਾਲਾ ਦੀ ਟੀਮ ਵੱਲੋਂ ਮਲਿਕਪੁਰ ਚੌਕ, ਸਰਨਾ ਚੌਕ, ਪਠਾਨਕੋਟ-ਜਲੰਧਰ ਬਾਈਪਾਸ ਅਤੇ ਛੋਟੀ ਨਹਿਰ ਵਿਖੇ ਨਾਕਾ ਲਗਾਇਆ ਗਿਆ। ਇਹ ਜਾਣਕਾਰੀ ਸ੍ਰੀ ਰਣਤੇਜ ਸ਼ਰਮਾ ਸਹਾਇਕ ਵਾਤਾਵਰਣ ਇੰਜੀਨੀਅਰ ਨੇ ਦਿੰਦਿਆ ਦੱਸਿਆ ਕਿ ਇਹ ਨਾਕਾ ਟ੍ਰੈਫਿਕ ਪੁਲਿਸ ਪਠਾਨਕੋਟ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਉਨ•ਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਆਵਾਜ ਪ੍ਰਦੂਸ਼ਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਆਵਾਜ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। ਸ੍ਰੀ ਰਣਤੇਜ ਸ਼ਰਮਾਂ ਸਹਾਇਕ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਲਗਾਏ ਗਏ ਨਾਕੇ ਦੌਰਾਨ ਬੱਸਾਂ ਅਤੇ ਟਰੱਕਾਂ ਨੂੰ ਚੈਂਕ ਕੀਤਾ ਗਿਆ ਅਤੇ ਮੌਕੇ 'ਤੇ ਹੀ ਉੱਚੀ ਆਵਾਜ ਪੈਦਾ ਕਰਨ ਵਾਲੇ 29 ਨੰਬਰ ਬੱਸਾਂ ਅਤੇ ਟਰੱਕਾਂ ਦੇ ਪ੍ਰੈਸ਼ਰ ਹਾਰਨ ਉਤਰਵਾਏ ਅਤੇ 27000 ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ। ਉਨ•ਾਂ ਦੱਸਿਆ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿੱਚ ਪ੍ਰੈਸ਼ਰ ਹਾਰਨਾਂ ਤੋਂ ਪੈਦਾ ਹੋ ਰਹੇ ਆਵਾਜ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ•ਾਂ ਇਸ ਮੌਕੇ 'ਤੇ ਟਰੱਕ ਉਪਰੇਟਰਾਂ ਅਤੇ ਬੱਸ ਟਰਾਂਸਪੋਰਟ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਸਾਂ ਅਤੇ ਟਰੱਕਾਂ ਵਿੱਚ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ। ਉਨ•ਾਂ ਦੱਸਿਆ ਕਿ ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਸਬ ਇੰਸਪੈਕਟਰ, ਟ੍ਰੈਫਿਕ ਪੁਲਿਸ ਪਠਾਨਕੋਟ ਅਤੇ ਹੋਰ ਸਟਾਫ ਦੇ ਮੈਂਬਰ ਵੀ ਮੌਜੂਦ ਸਨ। 

© 2016 News Track Live - ALL RIGHTS RESERVED