ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਰੇ ਗਏ ਸਿੱਖ ਪਰਿਵਾਰਾਂ ਨੂੰ ਦੇਵੇਗੀ ਸਹਾਇਤ ਰਾਸ਼ੀ

Jul 03 2018 03:49 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਰੇ ਗਏ ਸਿੱਖ ਪਰਿਵਾਰਾਂ ਨੂੰ ਦੇਵੇਗੀ ਸਹਾਇਤ ਰਾਸ਼ੀ


ਅੰਮ੍ਰਿਤਸਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫਗਾਨਿਸਤਾਨ ਵਿਖੇ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਤੇ ਉਨ•ਾਂ ਦੇ ਬੱਚਿਆਂ ਦੀ ਪੜ•ਾਈ ਦਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਦੁਖਦ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੀੜਤਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।
ਉਨ•ਾਂ ਅੱਗੇ ਦੱਸਿਆ ਕਿ ਹਮਲੇ ਦੌਰਾਨ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਤਾਂ ਜੋ ਉਨ•ਾਂ ਦੇ ਇਲਾਜ 'ਚ ਮਦਦ ਹੋ ਸਕੇ। ਸ. ਬੇਦੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਤੇ ਅਫਗਾਨਿਸਤਾਨ ਦੇ ਕੁਝ ਸਿੱਖਾਂ 'ਤੇ ਆਧਾਰਿਤ ਉੱਚ ਪੱਧਰੀ ਵਫਦ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਇਸ ਸਮੇਂ ਸੁਸ਼ਮਾ ਸਵਰਾਜ ਨੂੰ ਹਮਲੇ ਦੌਰਾਨ ਮਾਰੇ ਗਏ ਤੇ ਜ਼ਖਮੀ ਹੋਏ ਵਿਅਕਤੀਆਂ ਲਈ ਸਰਕਾਰੀ ਤੌਰ 'ਤੇ ਵਿਸ਼ੇਸ਼ ਸਹਾਇਤਾ ਦੇਣ ਦੀ ਅਪੀਲ ਕੀਤੀ ਗਈ।

© 2016 News Track Live - ALL RIGHTS RESERVED