ਸਤੰਬਰ ਮਹੀਨੇ ਦੇ ਅਖੀਰਲੇ ਹਫਤੇ ਹੋਣਗੀਆਂ ਗ੍ਰਾਮ ਪੰਚਾਇਤਾਂ ਦੀਆਂ ਚੌਣਾਂ

Jul 12 2018 03:01 PM
ਸਤੰਬਰ ਮਹੀਨੇ ਦੇ ਅਖੀਰਲੇ ਹਫਤੇ ਹੋਣਗੀਆਂ ਗ੍ਰਾਮ ਪੰਚਾਇਤਾਂ ਦੀਆਂ ਚੌਣਾਂ

ਚੰਡੀਗੜ•
ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਪ੍ਰਬੰਧਕ ਲਾਏ ਜਾਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 
ਇਸ ਬਾਰੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਬਾਰੇ ਪ੍ਰਸਤਾਵ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਗਿਆ ਹੈ ਅਤੇ ਉੱਥੋਂ ਹਰੀ ਝੰਡੀ ਮਿਲਦਿਆਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਜਾਣਗੀਆਂ। ਵਿਭਾਗ ਵਲੋਂ ਦਿੱਤੇ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ 13 ਜੁਲਾਈ ਤੱਕ ਪ੍ਰਬੰਧਕਾਂ ਦੀ ਨਿਯੁਕਤੀ ਕਰਕੇ ਸਾਰੀ ਸੂਚਨਾ ਮੁੱਖ ਦਫਤਰ ਨੂੰ ਭੇਜੀ ਜਾਵੇ। ਪੰਜਾਬ 'ਚ ਪੰਚਾਇਤਾਂ ਦੀ ਮਿਆਦ 9 ਅਗਸਤ ਨੂੰ ਖਤਮ ਹੋਣੀ ਹੈ ਅਤੇ ਸਰਕਾਰ ਵਲੋਂ ਸੂਬਾਈ ਚੋਣ ਕਮਿਸ਼ਨ ਨੂੰ 30 ਸਤੰਬਰ ਤੱਕ ਚੋਣਾਂ ਕਰਾਏ ਜਾਣ ਲਈ ਲਿਖਿਆ ਗਿਆ ਹੈ। 
ਇਸ ਤਰ•ਾਂ ਨਾਲ ਸਤੰਬਰ ਮਹੀਨੇ ਦੇ ਅਖੀਰਲੇ ਹਫਤੇ ਹੀ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ। ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ 'ਚ ਜ਼ਿਆਦਾਤਰ ਗ੍ਰਾਮ ਪੰਚਾਇਤਾਂ, ਸਮਿਤੀਆਂ ਅਤੇ ਜ਼ਿਲਾ ਪਰਿਸ਼ਦਾਂ 'ਤੇ ਅਕਾਲੀ ਦਲ ਦਾ ਕਬਜ਼ਾ ਹੈ। ਪੰਜਾਬ 'ਚ ਕੈਪਟਨ ਸਰਕਾਰ ਹੋਂਦ 'ਚ ਆਉਣ ਤੋਂ ਬਾਅਦ ਦਿਹਾਤੀ ਖੇਤਰ ਦੀਆਂ ਚੋਣਾਂ ਪਹਿਲੀ ਵਾਰ ਹੋ ਰਹੀਆਂ ਹਨ। ਇਨ•ਾਂ ਚੋਣਾਂ 'ਚ ਅਕਾਲੀ ਦਲ ਦਾ ਕਬਜ਼ਾ ਟੁੱਟਣ ਦੇ ਆਸਾਰ ਹਨ।

© 2016 News Track Live - ALL RIGHTS RESERVED