ਕਾਰ ਚਾਲਕ ਪਿਸਤੌਲ, 4 ਜ਼ਿੰਦਾ ਕਾਰਤੂਸਾਂ ਤੇ ਹੈਰੋਇਨ ਸਮੇਤ ਗ੍ਰਿਫਤਾਰ

Oct 08 2018 03:15 PM
ਕਾਰ ਚਾਲਕ ਪਿਸਤੌਲ, 4 ਜ਼ਿੰਦਾ ਕਾਰਤੂਸਾਂ ਤੇ ਹੈਰੋਇਨ ਸਮੇਤ ਗ੍ਰਿਫਤਾਰ


ਬਟਾਲਾ
ਥਾਣਾ ਘੁਮਾਣ ਦੀ ਪੁਲਸ ਵਲੋਂ ਇਕ ਕਾਰ ਚਾਲਕ ਨੂੰ 1 ਪਿਸਤੌਲ, 4 ਜ਼ਿੰਦਾ ਕਾਰਤੂਸਾਂ ਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਨ•ਾਂ ਨੇ ਪੁਲਸ ਪਾਰਟੀ ਸਮੇਤ ਪੁਲ ਸੂਆ ਪੰਡੋਰੀ ਵਿਖੇ ਨਾਕਾਬੰਦੀ ਦੌਰਾਨ ਇਕ ਸਵਿੱਫਟ ਕਾਰ ਨੰਬਰ ਪੀ. ਬੀ-13 ਏ. ਯੂ-0159 ਨੂੰ ਆਉਂਦੇ ਦੇਖ ਚੈਕਿੰਗ ਲਈ ਰੋਕਿਆ। ਚੈਕਿੰਗ ਦੌਰਾਨ ਕਾਰ 'ਚੋਂ 2 ਗ੍ਰਾਮ ਹੈਰੋਇਨ, 1 ਪਿਸਤੌਲ 315 ਬੋਰ ਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਸ਼ੇਰ ਸਿੰਘ ਵਾਸੀ ਪਿੰਡ ਭੋਮਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕਾਰ ਨੂੰ ਕਬਜ਼ੇ ਲੈ ਕੇ ਲਿਆ ਹੈ ਤੇ ਥਾਣਾ ਘੁਮਾਣ ਵਿਖੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

© 2016 News Track Live - ALL RIGHTS RESERVED