ਪੰਜਾਬ ਪੁਲਿਸ ਪਠਾਨਕੋਟ ਨੇ ਕੀਤਾ ਸ਼ਹੀਦਾਂ ਨੂੰ ਯਾਦ

Oct 22 2018 03:12 PM
ਪੰਜਾਬ ਪੁਲਿਸ ਪਠਾਨਕੋਟ ਨੇ ਕੀਤਾ ਸ਼ਹੀਦਾਂ ਨੂੰ ਯਾਦ


ਪਠਾਨਕੋਟ
ਹਰ ਸਾਲ ਦੀ ਤਰ•ਾ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਸ੍ਰੀ ਵਿਵੇਕ ਸੀਲ ਸੋਨੀ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਪ੍ਰੋਗਰਾਮ ਦੇ ਅਰੰਭ ਵਿੱਚ ਸਹੀਦ ਜਵਾਨਾਂ ਨੂੰ ਸਲਾਮੀ ਦਿੱਤੀ ਗਈ । ਇਸ ਮੋਕੇ ਤੇ ਸਭ ਤੋਂ ਪਹਿਲਾ ਡੀ.ਐਸ.ਪੀ. ਆਸਵੰਤ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਸਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸੁਨਾਏ ਗਏ। ਇਸ ਮਗਰੋਂ ਸ੍ਰੀ ਵਿਵੇਕ ਸੀਲ ਸੋਨੀ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਪਠਾਨਕੋਟ, ਰਣਜੀਤ ਸਿੰਘ ਐਸ.ਪੀ. ਹੈਡਕਵਾਟਰ, ਧਰਮਵੀਰ ਸਿੰਘ ਐਸ.ਪੀ.(ਡੀ),ਕੁਲਦੀਪ ਸਿੰਘ ਡੀ.ਐਸ.ਪੀ. ਧਾਰਕਲ•ਾ, ਸੁਖਜਿੰਦਰ ਸਿੰਘ ਡੀ.ਐਸ.ਪੀ. ਸਿਟੀ, ਦਵਿੰਦਰ ਸਿੰਘ ਡੀ.ਐਸ.ਪੀ. ਗ੍ਰਾਮੀਣ, ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ, ਗੁਰਦਿਆਲ ਸਿੰਘ ਪ੍ਰਧਾਨ ਰਿਟਾਇਰਡ ਪੁਲਿਸ ਐਸੋਸੀਏਸਨ, ਅਸੋਕ ਸੈਣੀ ਪੁਲਿਸ ਲਾਈਨ ਅਫਸ਼ਰ,  ਅਤੇ  ਹੋਰ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੋਕੇ ਤੇ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਸਮਾਰੋਹ ਵਿੱਚ ਜਿਲ•ਾ ਪਠਾਨਕੋਟ ਦੇ ਕੁਲ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰ ਅਤੇ ਜਿਲ•ਾ ਦੇ ਸਾਰੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। 
ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਵਿਵੇਕ ਸੀਲ ਸੋਨੀ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਕਿਹਾ ਕਿ ਸਾਨੂੰ ਸਹੀਦਾਂ ਦੀ ਸਹਾਦਤ ਨੂੰ ਨਮਨ ਕਰਨਾਂ ਚਾਹੀਦਾ ਹੈ ਉਨ•ਾ ਪੰਜਾਬ ਪੁਲਿਸ ਦੇ ਜਵਾਨਾਂ ਨੇ ਅਮਨ ਸਾਂਤੀ ਬਣਾਈ ਰੱਖਣ ਦੇ ਲਈ ਆਪਣੀ ਸਹਾਦਤ ਦਿੱਤੀ। ਉਨ•ਾਂ ਹੋਰ ਵੀ ਪੁਲਿਸ ਜਵਾਨਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਇਨ•ਾਂ ਸਹੀਦਾਂ ਤੋਂ ਸਿੱਖਿਆ ਲੈਣ ਅਤੇ ਜਿਵੇ ਇਨ•ਾਂ ਸਹੀਦਾਂ ਨੇ ਜਿੰਦੇ ਰਹਿੰਦਿਆਂ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਈ ਹੈ,ਉਹ ਵੀ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਉਂਣ । ਉਨ•ਾਂ ਕਿਹਾ ਕਿ ਪੁਲਿਸ ਦੀ ਵਰਦੀ ਦੇਖ ਕੇ ਆਮ ਲੋਕਾਂ ਨੂੰ ਇਕ ਸੁਰੱਖਿਆ ਦੀ ਕਿਰਨ ਨਜਰ ਆਉਂਦੀ ਹੈ ਸਾਨੂੰ ਇਸੇ ਹੀ ਤਰ•ਾ ਲੋਕਾਂ ਦਾ ਵਿਸਵਾਸ ਬਣਾਈ ਰੱਖਣਾ ਹੈ । ਉਨ•ਾਂ ਕਿਹਾ ਕਿ ਮੁਸੀਬਤ ਵਿੱਚ ਲੋਕਾਂ ਨੂੰ ਪ੍ਰਮਾਤਮਾ ਤੋਂ ਬਾਅਦ ਅਗਰ ਕੋਈ ਯਾਦ ਆਉਂਦਾ ਹੈ ਤਾਂ ਉਹ ਪੁਲਿਸ ਹੈ। ਉਨ•ਾਂ ਪੁਲਿਸ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਵੀ ਉਨ•ਾਂ ਸਹੀਦਾਂ ਦੀ ਤਰ•ਾ ਆਪਣੇ ਵਿਸਵਾਸ ਨੂੰ ਲੋਕਾਂ ਵਿੱਚ ਬਣਾਈ ਰੱਖਣਾ ਹੈ। ਸਮਾਰੋਹ ਦੋਰਾਨ ਜਿਲ•ਾ ਪਠਾਨਕੋਟ ਦੇ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। 

© 2016 News Track Live - ALL RIGHTS RESERVED