ਪਾਕਿਸਤਾਨ ਲਈ ਜੱਥਾ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ

Jun 20 2018 03:09 PM
ਪਾਕਿਸਤਾਨ ਲਈ ਜੱਥਾ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ


ਅੰਮ੍ਰਿਤਸਰ 
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਇਕ ਜੱਥਾ ਪਾਕਿਸਤਾਨ ਭੇਜਣ ਦੀ ਤਿਆਰੀ ਕੀਤੀ ਗਈ ਹੈ, ਜੋ ਕਿ 30 ਜੂਨ ਨੂੰ ਭਾਰਤ ਵਾਪਸ ਪਰਤੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 86 ਸ਼ਰਧਾਲੂਆਂ ਦਾ ਜੱਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘ ਕਰਨਗੇ। ਉਨ•ਾਂ ਦੱਸਿਆ ਕਿ ਕਮੇਟੀ ਵਲੋਂ ਜਿਨ•ਾਂ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ ਗਏ ਸਨ, ਉਨ•ਾਂ ਨੂੰ ਵੀਜ਼ੇ ਮਿਲ ਗਏ ਹਨ। ਇਹ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਜਾਵੇਗਾ, ਜਿੱਥੋਂ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਨੇੜਲੇ ਗੁਰਦੁਆਰਿਆਂ ਦੇ ਦਰਸ਼ਨ ਕਰਦਿਆਂ 26 ਜੂਨ ਨੂੰ ਲਾਹੌਰ 'ਚ ਗੁਰਦੁਆਰਾ ਡੇਹਰਾ ਸਾਹਿਬ ਪੁੱਜੇਗਾ, ਜਿੱਥੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਜ਼ਿਕਰਯੋਗ ਹੈ ਕਿ ਕੈਲੰਡਰ ਵਿਵਾਦ ਕਾਰਨ ਪਹਿਲਾਂ ਕਈ ਵਾਰ ਸ਼੍ਰੋਮਣੀ ਕਮੇਟੀ ਜੱਥੇ ਭੇਜਣ ਤੋਂ ਖੁੰਝ ਚੁੱਕੀ ਹੈ।

© 2016 News Track Live - ALL RIGHTS RESERVED