ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਕਰਨ ਲਈ ਖੇਡ ਵਿਭਾਗ ਪਠਾਨਕੋਟ ਨੇ ਕੱਸੀ ਕਮਰ

Jul 01 2018 02:36 PM
ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਕਰਨ ਲਈ ਖੇਡ ਵਿਭਾਗ ਪਠਾਨਕੋਟ ਨੇ ਕੱਸੀ ਕਮਰ


ਪਠਾਨਕੋਟ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਬੱਚਿਆਂ ਦੇ ਮਾਪਿਆਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਬੱਚਿਆਂ ਨੂੰ ਨਰੋਈ ਸਿਹਤ ਦਿੱਤੀ ਜਾ ਸਕੇ। ਇਹ ਪ੍ਰਗਟਾਵਾ ਸ੍ਰੀਮਤੀ ਜਸਮੀਤ ਕੌਰ ਜਿਲ•ਾ ਖੇਡ ਅਫਸ਼ਰ ਪਠਾਨਕੋਟ ਨੇ ਕੀਤਾ। 
ਸ੍ਰੀਮਤੀ ਜਸਮੀਤ ਕੌਰ ਜਿਲ•ਾ ਖੇਡ ਅਫਸ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਜਿਲ•ਾ ਪਠਾਨਕੋਟ ਵਿੱਚ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ । ਉਨ•ਾਂ ਦੱਸਿਆ ਕਿ ਮਾਪਿਆਂ ਨੂੰ ਜਾਗਰੁਕ ਕਰਨ ਦੇ ਲਈ ਵਿਭਾਗ ਵੱਲੋਂ ਖੇਡਾਂ ਦੇ ਫਾਇਦੇ ਲਿਖਿਤ ਪਰਚੇ ਵੀ ਵੰਡੇ ਗਏ ਹਨ। ਉਨ•ਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਇਸ ਨਾਲ ਉਨ•ਾਂ ਦੇ ਬੱਚਿਆਂ ਦਾ ਪੂਰਨ ਵਿਕਾਸ ਹੋਵੇਗਾ ਅਤੇ ਬੱਚੇ ਨਸ਼ੇ ਜਿਹੀ ਬੁਰਾਈ ਤੋਂ ਵੀ ਦੂਰ ਰਹਿਣਗੇ। ਉਨ•ਾਂ ਕਿਹਾ ਕਿ ਖੇਡਾਂ ਜਿੱਥੇ ਸਾਡੇ ਜੀਵਨ ਵਿੱਚ ਅਨੁਸਾਸਨ ਲੈ ਕੇ ਆਉਂਦੀਆਂ ਹਨ ਉੱਥੇ ਹੀ ਸਾਨੂੰ ਹਰੇਕ ਚਨੋਤੀ ਨਾਲ ਨਿਪਟਨ ਦੇ ਲਈ ਵੀ ਤਿਆਰ ਕਰਦੀਆਂ ਹਨ। ਉਨ•ਾਂ ਕਿਹਾ ਕਿ ਖੇਡਾਂ ਨਾਲ ਬੱਚਾਂ ਸਰੀਰਿਕ ਅਤੇ ਮਾਨਸਿਕ ਦੋਨੋਂ ਤਰ•ਾਂ ਨਾਲ ਤੰਦਰੁਸਤ ਰਹਿੰਦਾ ਹੈ। 
ਉਨ•ਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਪਿਛਲੇ ਦਿਨਾਂ ਦੋਰਾਨ ਬੱਚਿਆਂ ਦੇ ਲਈ ਸਵੀਮਿੰਗ ਅਤੇ ਰੈਸਲਿੰਗ ਦਾ ਵਿਸ਼ੇਸ 15 ਦਿਨ•ਾਂ ਦਾ ਕੈਂਪ ਸਵੀਮਿੰਗ ਪੁਲ ਵਿਖੇ ਲਗਾਇਆ ਗਿਆ। ਜਿੱਥੇ ਬੱਚਿਆਂ ਨੂੰ ਸਵੀਮਿੰਗ, ਰੈਸਲਿੰਗ ਆਦਿ ਦੇ ਨਾਲ ਨਾਲ ਯੋਗਾ ਦੀ ਵੀ ਟ੍ਰੇਨਿੰਗ ਦਿੱਤੀ ਗਈ ਅਤੇ ਬੱਚਿਆਂ ਨੂੰ ਕਸਰਤ ਨਾਲ ਵੀ ਜੋੜਿਆ ਗਿਆ। ਉਨ•ਾਂ ਕਿਹਾ ਕਿ ਵਿਦਿਆਰਥੀ ਜੀਵਨ ਹੀ ਇਕ ਅਜਿਹੀ ਉਮਰ ਹੁੰਦੀ ਹੈ ਜਦੋਂ ਅਸੀਂ ਖੇਡਾਂ ਨੂੰ ਅਪਣੇ ਨਾਲ ਜੋੜ ਸਕਦੇ ਹਾਂ। ਉਨ•ਾਂ ਕਿਹਾ ਕਿ ਖੇਡਾਂ ਨਾਲ ਸਰੀਰ ਪੂਰਨ ਰੂਪ ਵਿੱਚ ਵਿਕਾਸ ਕਰਦਾ ਹੈ ਅਤੇ ਬੀਮਾਰੀਆਂ ਸਾਡੇ ਤੋਂ ਦੂਰ ਰਹਿੰਦੀਆਂ ਹਨ। ਉਨ•ਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਲਈ ਜਾਗਰੁਕ ਕਰਨ। 
 ਜ਼ਿਲ•ਾ ਖੇਡ ਅਫਸਰ ਨੇ ਅੱਗੇ ਜਣਕਾਰੀ ਦਿੰਦਿਆ ਦੱਸਿਆ ਕਿ ਖੇਡਾਂ ਦੀ ਸਿਖਲਾਈ ਦੇ ਨਾਲ-ਨਾਲ ਹੀ ਬੱਚਿਆਂ ਨੂੰ ਪੋਸਟਿਕ ਖੁਰਾਕ ਵੀ ਦਿੱਤੀ ਜਾਣੀ ਚਾਹੀਦੀ ਹੈ , ਜਿਸ ਵਿੱਚ ਅੰਡੇ, ਦੁੱਧ, ਮੌਸਮੀ ਫਲ ਆਦਿ ਸ਼ਾਮਲ ਹੋਣੇ ਚਾਹੀਦੇ ਹਨ। ਇਸ ਦੇ ਨਾਲ ਬੱਚਿਆਂ ਨੂੰ ਫਾਸਟ ਫੂਡ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਫਾਸਟ ਫੂਡ ਨਾਲ ਸਾਡਾ ਸਰੀਰਿਕ ਨੁਕਸਾਨ ਹੁੰਦਾ ਹੈ। ਉਨ•ਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਟੈਲੀਵਿਜਨ ਅਤੇ ਵੀਡੀਓ ਗੇਮਜ਼ ਤੋਂ ਦੂਰ ਰੱਖੋ ਅਤੇ ਖੇਡਾਂ ਨਾਲ ਜੋੜੋ। ਉਨ•ਾਂ ਦੱਸਿਆ ਕਿ ਖੇਡ ਵਿਭਾਗ ਵੱਲੋ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਮਾਪਿਆਂ ਦੀ ਵੀ ਜਿਮ•ੇਦਾਰੀ ਬਣਦੀ ਹੈ ਕਿ ਉਹ ਵੀ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਤਾਂ ਜੋ ਪੰਜਾਬ ਨੂੰ ਤੰਦਰੁਸਤ ਬਣਾਇਆ ਜਾ ਸਕੇ। 

© 2016 News Track Live - ALL RIGHTS RESERVED