ਬਿਨਾਂ ਬਿੱਲ ਖੇਤੀ ਸਮੱਗਰੀ ਵੇਚਦਾ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਦੇ ਨਾਲ ਹੋਵੇਗਾ ਲਾਈਸੰਸ ਰੱਦ

Jul 03 2018 02:23 PM
ਬਿਨਾਂ ਬਿੱਲ ਖੇਤੀ ਸਮੱਗਰੀ ਵੇਚਦਾ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਦੇ ਨਾਲ ਹੋਵੇਗਾ ਲਾਈਸੰਸ ਰੱਦ

ਪਠਾਨਕੋਟ
ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਨਾਲ ਸੰਬੰਧਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਵਿਸ਼ੇਸ਼ ਮੀਟਿੰਗ ਇੰਦਰਾ ਕਲੋਨੀ ਸਥਿਤ ਬਲਾਕ ਖੇਤੀਬਾੜੀ ਦਫਤਰ ਵਿਖੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਅਰਮਾਨ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ, ਜੀਵਨ ਲਾਲ, ਜਗਦੀਸ਼ ਸਿੰਘ, ਬ੍ਰਹਮ ਕੁਮਾਰ, ਰਘਬੀਰ ਸਿੰਘ, ਵਿਜੇਕੁਮਾਰ, ਰਜਨੀਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਖੇਤੀ ਸਮੱਗਰੀ ਵਿਕ੍ਰੇਤਾ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ “ਮਿਸ਼ਨ ਤੰਦਰੁਸਤ ਪੰਜਾਬ” ਦਾ ਮੁੱਖ ਮਕਸਦ ਬਲਾਕ ਪਠਾਨਕੋਟ ਦੇ ਕਿਸਾਨਾਂ ਨੂੰ ਉੱਚ ਮਿਆਰੀ ਅਤੇ ਸਹੀ ਮਿਕਦਾਰ ਵਿੱਚ ਰਸਾਇਣਕ ਖਾਦਾਂ ,ਖੇਤੀ ਰਸਾਇਣਾਂ ਅਤੇ ਉੱਚ ਗੁਣਵੱਤਾ ਦੇ ਬੀਜ ਉਪਲਬਧ ਕਰਵਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਨੂੰ ਸਾਫ ਪਾਣੀ, ਸ਼ੁੱਧ ਭੋਜਣ ਅਤੇ ਸ਼ੁੱਧ ਹਵਾ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਖੇਤੀ ਵਿਕ੍ਰੇਤਾਵਾਂ ਦਾ ਵੀ ਫਰਜ ਬਣਦਾ ਹੈ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਨਾਉਣ ਵਿੱਚ ਬਣਦਾ ਯੋਗਦਾਨ ਪਾਉਣ। ਉਨ•ਾਂ ਕਿਹਾ ਕਿ ਇੰਸੈਕਟੀਸਾਈਡ ਐਕਟ 1968 ਮੁਤਾਬਕ ਕੀਟਨਾਸ਼ਕ ਵਿਕ੍ਰੇਤਾ ਨੂੰ ਮਿਆਦ ਪੁੱਗੀਆਂ ਖੇਤੀ ਰਸਾਇਣਾਂ ਨੂੰ ਵੱਖਰੇ ਤੌਰ ਸਟੋਰ ਕਰਨਾ ਹੂੰਦਾ ਹੈ ਅਤੇ ਉਸ ਉਪਰ ਲਿਖਣਾ ਹੁੰਦਾ ਹੈ ਕਿ ਇਹ ਮਿਆਦ ਪੁੱਗੀਆਂ ਦਵਾਈਆਂ ਹਨ। ਉਨ•ਾ ਕਿਹਾ ਕਿ ਮਿਆਦ ਪੁੱਗੀਆਂ ਕੀਟਨਾਸ਼ਕ ਰਸਾਇਣਾਂ ਕੰਪਨੀ ਨੂੰ ਵਾਪਸ ਕਰਨੀਆਂ ਹੁੰਦੀਆਂ ਹਨ। ਉਨ•ਾਂ ਵਿਕ੍ਰੇਤਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਬਿੱਲ ਦਿੱਤੇ ਖਾਦਾਂ,ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਨਾ ਕੀਤੀ ਜਾਵੇ। ਉਨ•ਾਂ ਕਿਹਾ ਕਿ ਜੇਕਰ ਕੋਈ ਵੀ ਵਿਕ੍ਰੇਤਾ 2 ਜੁਲ਼ਾਈ ਤੋਂ ਬਾਅਦ ਬਿਨਾਂ ਬਿੱਲ ਖੇਤੀ ਸਮੱਗਰੀ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਤੋਂ ਇਲਾਵਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਖੇਤੀ ਸਮੱਗਰੀ ਨਾਲ ਸੰਬੰਧਤ ਦਸਤਾਵੇਜ ਜਿਵੇਂ ਸਟਾਕ ਰਜਿਸਟਰ ਅਤੇ ਬਿੱਲ ਬੁੱਕ ਤਸਦੀਕਸ਼ੁਦਾ  ਹੋਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਜੇਕਰ ਕੋਈ ਖਾਦ ਵਿਕ੍ਰੇਤਾ ਬਗੈਰ ਲਾਇਸੰਸ ਕੀਟਨਾਸ਼ਕ ਫੜਿਆ ਗਿਆਂ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖੇਤੀ ਸਮੱਗਰੀ ਵਿਕ੍ਰੇਤਾ ਯੂਨੀਅਨ ਦੇ ਪ੍ਰਧਾਨ ਰਜਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਕੀਤੇ ਜਾ ਰਹੇ ਪ੍ਰਚਾਰ ਕਾਰਨ ਡੀ. ਏ. ਪੀ. ਦੀ ਖਪਤ ਕਾਫੀ ਘੱਟ ਗਈ ਹੈ ਜਦ ਕਿ ਜ਼ਿੰਕ ਸਲਫੇਟ ਦੀ ਖਪਤ ਪਿਛਲੇ ਸਾਲਾਂ ਦੇ ਮੁਕਾਬਲੇ ਵਧੀ ਹੈ। ਉਨ•ਾਂ ਭਰੋਸਾ ਦਿਵਾਇਆ ਕਿ ਸਮੂਹ ਡੀਲਰਾਂ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕਰਨ ਪੂਰਾ ਸਹਿਯੋਗ ਕੀਤਾ ਜਾਵੇਗਾ।

© 2016 News Track Live - ALL RIGHTS RESERVED