ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਨਸ਼ਾ ਸਮੱਗਲਰ ਮੋਟਰਸਾਈਕਲ ਸਮੇਤ ਕਾਬੂ

Oct 10 2018 03:12 PM
ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਨਸ਼ਾ ਸਮੱਗਲਰ ਮੋਟਰਸਾਈਕਲ ਸਮੇਤ ਕਾਬੂ

ਭੋਗਪੁਰ

ਪੁਲਸ ਵੱਲੋਂ ਵੱਲੋਂ 480 ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਨਸ਼ਾ ਸਮੱਗਲਰਾਂ ਨੂੰ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਥਾਣੇਦਾਰ ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਭੋਗਪੁਰ ਨੇਡ਼ਲੇ ਭੁੱਲਥ ਚੌਕ ’ਚ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਟਾਂਡੇ ਵੱਲੋਂ ਇਕ ਮੋਟਰਸਾਈਕਲ ਸਵਾਰ 2 ਨੌਜਵਾਨ ਨੂੰ ਨਾਕੇ ’ਤੇ ਰੋਕਿਆ ਗਿਆ। ਪੁਲਸ ਵੱਲੋਂ ਇਨ੍ਹਾਂ ਦੋਨਾਂ ਨੌਜਵਾਨਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ 480 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਰਾਮ ਜੀ ਦਾਸ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਦੋਲੀਕੇ ਥਾਣਾ ਆਦਮਪੁਰ ਅਤੇ ਕਮਲਜੀਤ ਪੁੱਤਰ ਹਰਬੰਸ ਲਾਲ ਵਾਸੀ ਦੋਲੀਕੇ ਵਜੋਂ ਹੋਈ ਹੈ। ਪੁਲਸ ਵਲੋਂ ਥਾਣਾ ਭੋਗਪੁਰ ਵਿਚ ਦੋਨਾਂ ਮੁਲਜ਼ਮਾਂ ਖਿਲਾਫ  ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ  ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

© 2016 News Track Live - ALL RIGHTS RESERVED