ਜ਼ਿਲ•ਾ ਦੀਆਂ ਮੰਡੀਆਂ ਵਿੱਚ 34719 ਮੀਟਰਿਕ ਟਨ ਝੋਨੇ ਦੀ ਖਰੀਦ

Oct 30 2018 03:46 PM
ਜ਼ਿਲ•ਾ ਦੀਆਂ ਮੰਡੀਆਂ ਵਿੱਚ 34719 ਮੀਟਰਿਕ ਟਨ ਝੋਨੇ ਦੀ ਖਰੀਦ



ਪਠਾਨਕੋਟ
ਜ਼ਿਲ•ਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ 30 ਅਕਤੂਬਰ ਤੱਕ 34719 ਮੀਟਰਿਕ ਟਨ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਹੈ। ਇਹ ਜਾਣਕਾਰੀ ਸ੍ਰੀ ਰਾਮਵੀਰ ਜੀ (ਆਈ.ਏ.ਐਸ.) ਡਿਪਟੀ ਕਮਿਸ਼ਨਰ ਨੇ ਦਿੱਤੀ।  ਉਨ•ਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 18377 ਮੀਟਰਿਕ ਟਨ ਝੋਨੇ ਦੀ ਚੁਕਾਈ ਕਰ ਦਿੱਤੀ ਗਈ ਹੈ ਅਤੇ 16342 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ। 
 ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋ ਪਨਗ੍ਰੇਨ ਨੇ 9418 ਮੀਟਰਿਕ ਟਨ, ਮਾਰਕਫੈਡ ਨੇ 6270 ਮੀਟਰਿਕ ਟਨ, ਪਨਸਪ ਨੇ 5063 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 5550 ਮੀਟਰਿਕ ਟਨ, ਪੰਜਾਬ ਐਗਰੋ ਨੇ 8418 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ ਕੋਈ ਖਰੀਦ ਅੱਜ ਤੱਕ ਨਹੀਂ ਕੀਤੀ ਗਈ । ਉਨ•ਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾਂ ਵੇਚਣ ਲਈ ਆਏ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਜੇ ਕਿੱਤੇ ਕੋਈ ਮੁਸਕਿਲ ਪੇਸ਼ ਆਉਂਦੀ ਹੈ ਤਾਂ ਉਸ ਦਾ ਮੋਕੇ ਤੇ ਹੀ ਹੱਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾਂ ਸਾਫ਼ ਅਤੇ ਸੁਕਾਅ ਕੇ ਲਿਆਉਣ ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਨਾ ਰੁਕਣਾ ਪਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਅੰਦਰ ਪਰਾਲੀ ਨੂੰ ਅੱਗ ਨਾ ਲਗਾਉ ਅਤੇ ਇਸ ਨੂੰ ਖੇਤਾਂ ਵਿੱਚ ਹੀ ਰੋਟਾਵੇਟਰ ਆਦਿ ਦੀ ਸਹਾਇਤਾ ਨਾਲ ਰਲਾ ਦਿਓ ਇਸ ਨਾਲ ਸਾਡੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ ਅਤੇ ਵਾਤਾਵਰਣ ਵੀ ਸੁੱਧ ਹੋਵੇਗਾ। 

© 2016 News Track Live - ALL RIGHTS RESERVED