ਨਦੀਨਨਾਸ਼ਕਾਂ ਦੇ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ:ਡਾ. ਅਮਰੀਕ ਸਿੰਘ

Dec 15 2018 03:01 PM
ਨਦੀਨਨਾਸ਼ਕਾਂ ਦੇ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ:ਡਾ. ਅਮਰੀਕ ਸਿੰਘ



ਪਠਾਨਕੋਟ

 ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਡੇਹਰੀਵਾਲ ਵਿਖੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ। ਇਸ ਮੌਕੇ ਲਵ ਕੁਮਾਰ ਬਲਾਕ ਟੈਕਨਾਲੋਜੀ ਪ੍ਰਬੰਧਕ,ਜੀਵਨ ਕੁਮਾਰ,ਰਘਬੀਰ ਸਿੰਘ ਅਰਮਾਨ ਸਹਾਇਕ ਤਕਨੀਕੀ ਪ੍ਰਬੰਧਕ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੂੰ ਨਦੀਨਾਸ਼ਕ ਸੁਰੱਖਿਅਤ ਕਿਟਾਂ ਵੰਡੀਆਂ ਗਈਆਂ ਅਤੇ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਤ ਕੀਤਾ ਗਿਆ।
        ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨ•ਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ  ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾਂ ਘੁਮਾਉ । ਉਨ•ਾਂ ਕਿਹਾ ਕਿ ਜੇਕਰ ਖੇਤ ਵਿੱਚ ਸਲਫੋਸਲਫੂਰਾਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਹੋਵੇ ਤਾਂ ਸਾਉਣੀ ਸਮੇਂ ਉਨਾਂ ਖੇਤਾਂ ਵਿੱਚ ਚਰ•ੀ ਜਾਂ ਮੱਕੀ ਦੀ ਕਾਸ਼ਤ ਨਾਂ ਕਰੋ। ਉਨ•ਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ. ਬੀ. ਡਬਲਯੂ. 550 ਅਤੇ ਉੱਨਤ ਪੀ. ਬੀ. ਡਬਲਯੂ.  550 ਉੱਪਰ ਨਹੀਂ ਵਰਤਣੀ ਚਾਹੀਦੀ। ਉਨ•ਾਂ ਕਿਹਾ ਕਿ ਕਦੇ ਵੀ ਕਿਸੇ ਦੇ ਕਹੇ ਤੇ ਨਦੀਨਨਾਸ਼ਕਾਂ ਦੇ ਮਿਸ਼ਰਣ ਦੀ ਵਰਤੋਂ ਨਾਂ ਕਰੋ। ਉਨ•ਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ ਐਫ(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਉਨ•ਾਂ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ,ਕੰਡਿਆਲੀ ਪਾਲਕ,ਰਿਵਾੜੀ/ਰਾਰੀ,ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਉਨ•ਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ +ਆਇਉਡੋਸਲਫੂਰਾਨ 3.6 ਡਬਲਯੂ ਡੀ ਜੀ(ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ +ਮੈਟਸਲਫੂਰਾਨ 75 ਡਬਲਯੂ ਜੀ(ਟੋਟਲ) ਜਾਂ ਫਿਨੌਕਸਾਪ੍ਰੋਪ+ਮੈਟਰੀਬਿਊਜ਼ਿਨ 22 ਈ ਸੀ(ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11(ਕਲੋਡਿਨੋਫਾਪ + ਮੈਟਰੀਬਿਊਜਿਨ )ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ। ਉਨ•ਾਂ ਕਹਾ ਕਿ ਕਣਕ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆ ਤੋਂ ਬਚਾਉਣ ਲਈ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਹੀ ਕਰਨੀ ਚਾਹੀਦੀ ਹੈ ਕਿਉਂ ਕਿ ਸਿਫਾਰਸ਼ਾਂ ਤੋਂ ਵਧੇਰੇ ਯੂਰੀਆ ਵਰਤਣ ਨਾਲ ਫਸਲ ਜਲਦੀ ਡਿਗਦੀ ਹੈ ਅਤੇ ਬਿਮਾਰੀਆਂ ਅਤੇ ਕੀੜੇ ਵੀ ਜ਼ਿਆਦਾ ਨੁਕਸਾਨ ਕਰਦੇ ਹਨ।   

© 2016 News Track Live - ALL RIGHTS RESERVED