ਕਣਕ ਦੀ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗਰੁਕਤਾ ਪੈਦਾ ਕਰਨ ਬਲਾਕ ਪਠਾਨਕੋਟ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ

Feb 20 2019 03:06 PM
ਕਣਕ ਦੀ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗਰੁਕਤਾ ਪੈਦਾ ਕਰਨ ਬਲਾਕ ਪਠਾਨਕੋਟ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ



ਪਠਾਨਕੋਟ

ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ) ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਚੱਕ ਨਾਰਾਇਣੀ ,ਘਿਆਲਾ ਅਤੇ ਚੱਕ ਮਿਨਹਾਸਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਬਲਾਕ ਖੇਤਬਾੜੀ ਅਫਸਰ ਨੇ ਕਣਕ ਦੀ ਫਸਲ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਪਿੰਡ ਚੱਕ ਨਾਰਾਇਣੀ ਦੇ ਕਿਸਾਨ ਜਗਦੀਸ਼ ਰਾਜ ਪੁੱਤਰ ਸ਼੍ਰੀ ਬਿਸ਼ਨ ਦਾਸ ਦੇ ਖੇਤਾਂ ਵਿੱਚ ਪੀਲੀ ਕੁੰਗੀ ਦੇਖੀ ਗਈ ਜਿਸ ਦੀ ਰੋਕਥਾਮ ਲਈ ਮੌਕੇ ਤੇ ਹੀ ਪ੍ਰੋਪੀਕੋਨਾਜ਼ੋਲ ਦਾ ਛਿੜਕਾਅ ਕਰਵਾ ਦਿੱਤਾ ਗਿਆ।ਇਸ ਮੌਕੇ ਉਨਾਂ ਦੇ ਨਾਲ ਡਾ . ਵਿਕਰਾਂਤ ਧਵਨ ਡਿਪਟੀ ਪੀ ਡੀ ਆਤਮਾ, ਸ਼੍ਰੀ ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ,ਸ਼ਿਵਦਾਸ,ਬਲਦÂਵ ਰਾਜ,ਨੀਲ ਰਾਜ, ਤਾਰਾ ਸਿੰਘ,ਵਿਪਨ ਕੁਮਾਰ ਅਤੇ ਜੀਤ ਸਿੰਘ ਹਾਜ਼ਰ ਸਨ।ਇਸ ਮੌਕੇ  ਕਿਸਾਨਾਂ ਨੂੰ ਕਣਕ ਦੀ ਫਸਲ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਜ਼ਰੂਰਤ ਅਨੁਸਾਰ ਕੀਟਨਾਸ਼ਕਾਂ ਦੀ ਵਰਤੋਂ ਕਰਨ ਜਾਗਰੁਕ ਕੀਤਾ ਗਿਆ।
          ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਿੱਧੀ ਮਾਇਕ ਸਹਾਇਤਾ ਦੇਣ ਲਈ ਬਿਨੈਪੱਤਰ 25 ਫਰਵਰੀ ਤੱਕ ਸਥਾਨਕ ਸਹਿਕਾਰੀ ਸਭਾਵਾਂ ਵਿੱਚ ਜਮਾਂ ਕਰਵਾਏ ਜਾ ਸਕਦੇ ਹਨ।ਉਨਾਂ ਦੱਸਿਆ ਕਿ ਇਸ ਯੋਜਨਾ ਤਹਿ ਉਹ ਕਿਸਾਨੀ ਪਰਿਵਾਰ ਜਿੰਨਾਂ ਦੀ ਕੁੱਲ ਮਾਲਕੀ 5 ਏਕੜ ਤੋਂ ਵੱਧ ਨਾਂ ਹੋਵੇ ,ਬਿਨੈਪੱਤਰ ਦੇ ਸਕਦਾ ਹੈ।ਉਨਾਂ ਦੱਸਿਆ ਕਿ ਜਿੰਨਾਂ ਕਿਸਾਨਾਂ ਨੂੰ ਸਹਿਕਾਰੀ ਸਭਾ ਬਾਰੇ ਪਤਾ ਨਾਂ ਹੋਵੇ ਉਹ ਆਪਣੇ ਬਿਨੈਪੱਤਰ ਦਢਤਰ ਡਿਪਟੀ ਰਜਿਸਟਰਾਰ,ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿੱਚ ਵੀ ਦੇ ਸਕਦਾ ਹੈ।ਉਨਾਂ ਕਿਹਾ ਕਿ  ਬਲਾਕ ਪਠਾਨਕੋਟ ਵਿੱਚ ਕਣਕ ਦੀ ਫਸਲ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ  ਕਿ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੀ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਕਰਕੇ ਬਿਮਾਰੀ ਦੇ ਹਮਲੇ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ।ਉਨਾਂ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਸੰਭਾਵਨਾ ਬਣੀ ਰਹਿੰਦੀ ਹੈ,ਇਸ ਲਈ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਰਹਿਣਾ ਚਾਹੀਦਾ ਹੈ।ਉਨਾਂ  ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ (ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।   

© 2016 News Track Live - ALL RIGHTS RESERVED