ਮੁੱਖ ਮੰਤਰੀ ਨੇ ਕੀਤੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨਾਲ ਮੁਲਾਕਾਤ

Jul 05 2018 03:31 PM
ਮੁੱਖ ਮੰਤਰੀ ਨੇ ਕੀਤੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨਾਲ ਮੁਲਾਕਾਤ


ਪਠਾਨਕੋਟ 
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁਲਾਕਾਤ  ਕਰ  ਕੇ  ਹਲਕੇ ਦੀਆਂ ਮੁਸ਼ਕਲਾਂ ਤੇ ਹੋਣ ਵਾਲੇ ਵਿਕਾਸ ਕਾਰਜਾਂ ਸਮੇਤ ਹੋਰ ਜਨਤਕ ਹਿੱਤਾਂ ਨਾਲ ਸਬੰਧਤ ਕੰਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਤੇ ਦੱਸਿਆ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਅਕਾਲੀ-ਭਾਜਪਾ ਸਰਕਾਰ ਸਮੇਂ ਕਾਫੀ ਪੱਛੜਿਆ ਰਿਹਾ ਹੈ, ਜਿਸ ਸਦਕਾ ਹਲਕਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿਣਾ ਪਿਆ ਹੈ।
ਵਿਧਾਇਕ ਲਾਡੀ ਨੇ ਮੁੱਖ ਮੰਤਰੀ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਹਲਕੇ ਦੇ ਲੋਕਾਂ ਨੂੰ ਕਾਂਗਰਸ ਸਰਕਾਰ ਤੋਂ ਕਾਫੀ ਉਮੀਦਾਂ ਹਨ ਤੇ ਹਲਕਾ ਵਾਸੀ ਚਾਹੁੰਦੇ ਹਨ ਕਿ ਉਨ•ਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਨਾਲ ਨਿਵਾਜਿਆ ਜਾਵੇ, ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ  ਲਾਡੀ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਵਧੇਰੇ ਫੰਡ ਜਾਰੀ ਕਰਨਗੇ ਤੇ ਹਲਕੇ ਦੇ ਰਹਿ ਗਏ ਕੰਮਾਂ ਨੂੰ ਸਰਕਾਰ ਪਹਿਲ ਦੇ ਆਧਾਰ 'ਤੇ ਕਰਵਾਏਗੀ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾÎਈ ਕਿ ਜਲਦ ਹੀ ਮੁੱਖ ਮੰਤਰੀ ਹਲਕੇ  ਨੂੰ ਗਰਾਂਟਾਂ ਦੇ ਗੱਫੇ ਦੇ ਕੇ ਨੁਹਾਰ ਬਦਲਣਗੇ।

© 2016 News Track Live - ALL RIGHTS RESERVED