ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ

Jan 17 2019 02:59 PM
ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ

ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਤੇ ਕੀਤਾ ਵਿਚਾਰ ਵਟਾਂਦਰਾ

ਪਠਾਨਕੋਟ

ਸ੍ਰੀ ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਜਿਲ•ਾ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਸੁਖਵਿੰਦਰ ਸਿੰਘ ਜਿਲ•ਾ ਭਲਾਈ ਅਫਸ਼ਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। 
ਮੀਟਿੰਗ ਦੋਰਾਨ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੋਕੇ ਤੇ ਸ੍ਰੀ ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਦੱਸਿਆ ਕਿ ਪਠਾਨਕੋਟ ਵਿੱਚ ਈਸਾਈ ਭਾਈਚਾਰੇ ਲਈ ਸਾਂਝਾ ਕਬਰਸਤਾਨ ਲਈ ਅਤੇ ਕਮਿਊਨਿਟੀ ਹਾਲ ਬਣਾਉਂਣ ਤੇ ਚਰਚਾ ਕੀਤੀ ਗਈ। ਜਿਸ ਵਿੱਚ ਇਹ ਫੈਂਸਲਾ ਕੀਤਾ ਗਿਆ ਕਿ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਡੇਅਰੀਵਾਲ ਵਿਖੇ ਉਪਰੋਕਤ ਦੋ ਕਾਰਜਾਂ ਲਈ ਕਰੀਬ ਤਿੰਨ ਏਕੜ ਜਮੀਨ ਦਾ ਮਤਾ ਪਾਸ ਕਰੇਗਾ, ਉਨ•ਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਜਲਦੀ ਹੀ ਇਸ ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਸੁੰਦਰਚੱਕ, ਸਰੀਫਚੱਕ, ਕੀੜੀ, ਮੱਲਪੁਰ, ਮੰਗਿਆਲ, ਕਥਲੋਰ, ਤਾਰਾਗੜ• , ਰਤਨਗੜ•, ਭਟੋਂਆ ਅਤੇ ਨੰਗਲ ਵਿਖੇ ਗੁੱਜਰ ਬਿਰਾਦਰੀ ਅਤੇ ਪਿੰਡ ਹਰਿਆਲ  ਬਲਾਕ ਧਾਰਕਲ•ਾ ਵਿੱਚ ਕਬਰਸਤਾਨ ਬਣਾਉਂਣ ਦੀ ਚਰਚਾ ਤੇ ਉਨ•ਾਂ ਕਿਹਾ ਕਿ ਪਿੰਡ ਹਰਿਆਲ ਵਿਖੇ ਜੋ ਬਕਫ ਬੋਰਡ ਦੀ ਜੋ 4 ਕਨਾਲ ਜਮੀਨ ਹੈ ਉਸ ਉਪਰ ਸਾਂਝੇ ਤੋਰ ਤੇ ਕਬਰਸਤਾਨ ਬਣਾਇਆ ਜਾਵੇਗਾ।  
ਇਸ ਤੋਂ ਇਲਾਵਾ ਮੀਟਿੰਗ ਦੋਰਾਨ ਈਸਾਈ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੀਆਂ ਹੋਰ ਮੰਗਾ ਤੇ ਵੀ ਚਰਚਾ ਕੀਤੀ ਗਈ ਅਤੇ ਕਈ ਅਹਿਮ ਫੈਸਲੇ ਲਏ ਗਏ। ਇਸ ਮੋਕੇ ਤੇ ਉਨ•ਾਂ ਸ. ਸੁਖਵਿੰਦਰ ਸਿੰਘ ਜਿਲ•ਾ ਭਲਾਈ ਅਫਸ਼ਰ ਜਿਨ•ਾਂ ਨੂੰ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਲਈ ਨੋਡਲ ਅਧਿਕਾਰੀ ਵੀ ਨਿਯੁਕਤ ਕੀਤਾ ਹੋਇਆ ਹੈ ਨੂੰ ਕਿਹਾ ਕਿ ਜੋ ਮਾਮਲੇ ਅੱਜ ਤੱਕ ਹੱਲ ਨਹੀਂ ਹੋਏ ਹਨ ਉਨ•ਾਂ ਤੇ ਕਾਰਜ ਕਰਕੇ ਉਨ•ਾਂ ਮਸਲਿਆਂ ਨੂੰ ਜਲਦੀ ਨਿਪਟਾਇਆ ਜਾਵੇ।

© 2016 News Track Live - ALL RIGHTS RESERVED