ਡੋਪ ਟੈਸਟ ਕਰਵਾਉਣ ਲਈ ਸਿਆਸੀ ਆਗੂਆਂ ਵਿੱਚ ਮਚੀ ਹੋੜ

Jul 05 2018 03:31 PM
ਡੋਪ ਟੈਸਟ ਕਰਵਾਉਣ ਲਈ ਸਿਆਸੀ ਆਗੂਆਂ ਵਿੱਚ ਮਚੀ ਹੋੜ


ਚੰਡੀਗੜ•
ਬੀਤੇ ਦਿਨ ਚੰਡੀਗੜ• 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ, ਜਿਸ 'ਚ ਉਨ•ਾਂ ਨੇ ਪੁਲਸ ਮੁਲਾਜ਼ਮਾਂ ਸਮੇਤ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਟੈਸਟ ਨੂੰ ਲੈ ਕੇ ਸਿਆਸੀ ਆਗੂਆਂ 'ਚ ਹੋੜ ਮਚ ਗਈ ਹੈ। 
ਇਨ•ਾਂ ਹੁਕਮਾਂ 'ਤੇ ਚਲਦਿਆ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਡੋਪ ਟੈਸਟ ਕਰਵਾਉਣ ਲਈ ਅੱਗੇ ਆਏ ਅਤੇ ਉਨ•ਾਂ ਨੇ ਮੋਹਾਲੀ 6 ਫੇਸ ਦੇ ਸਰਕਾਰੀ ਹਸਪਤਾਲ 'ਚ ਆਪਣਾ ਡੋਪ ਟੈਸਟ ਕਰਵਾਇਆ। ਇਸ ਤੋਂ ਇਲਾਵਾ ਆਪਣਾ ਡੋਪ ਟੈਸਟ ਕਰਵਾਉਣ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਗਏ, ਜਿਨ•ਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਡਾਕਟਰਾਂ ਨੇ ਉਨ•ਾਂ ਦਾ ਡੋਪ ਟੈਸਟ ਨਹੀਂ ਕੀਤਾ। ਡਾਕਟਰਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਟੈਸਟ 3 ਦਿਨ ਬਾਅਦ ਕੀਤਾ ਜਾਵੇਗਾ।

© 2016 News Track Live - ALL RIGHTS RESERVED