15 ਦਸੰਬਰ ਤੋਂ 19 ਦਸੰਬਰ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ

Dec 15 2018 03:01 PM
15 ਦਸੰਬਰ ਤੋਂ 19 ਦਸੰਬਰ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ

 



ਪਠਾਨਕੋਟ

30 ਦਸੰਬਰ 2018 ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ 15 ਦਸੰਬਰ ਤੋਂ 19 ਦਸੰਬਰ 2018 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ, ਜਿਸ ਲਈ ਵੱਖ ਵੱਖ ਬਲਾਕਾਂ ਲਈ ਵੱਖ ਵੱਖ ਸਥਾਨਾਂ ਦੀ ਚੋਣ ਕਰ ਲਈ ਗਈ ਹੈ। ਇਹ ਜਾਣਕਾਰੀ ਸ੍ਰੀ ਰਾਮਵੀਰ ਜੀ ਜ਼ਿਲ•ਾ ਚੋਣਕਾਰ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਨੇ ਦਿੱਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ। 
ਜ਼ਿਲ•ਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ 15 ਦਸੰਬਰ 2018 ਤੋਂ 19 ਦਸੰਬਰ 2018 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ, 20 ਦਸੰਬਰ 2018 ਨੂੰ ਕਾਗਜਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 21 ਦਸੰਬਰ 2018 ਦਾ ਦਿਨ ਨਾਮਜਦਗੀ ਪੇਪਰਾਂ ਦੀ ਵਾਪਸੀ ਨਿਰਧਾਰਤ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਉਮੀਦਵਾਰ ਨੂੰ ਅਪਣੇ ਸਬੰਧਤ ਆਰ.ਓ. ਦੇ ਦਫਤਰ ਵਿਖੇ ਹੀ ਆਪਣੇ ਨਾਮਜਦਗੀਆਂ ਪੱਤਰ ਦਾਖਲ ਕਰਨੇ ਹੋਣਗੇ।  
ਉਨ•ਾਂ ਸਮੂਹ ਆਰ.ਓਜ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਸੈਂਟਰ ਤੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਪੁਖ਼ਤਾ ਪ੍ਰਬੰਧ ਰੱਖਣ ਤਾਂ ਜੋ ਕਿਸੇ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।  ਉਨ•ਾਂ ਸਮੂਹ ਆਰ.ਓਜ ਅਤੇ ਏ.ਆਰ.ਓਜ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਪਣਾ ਅਪਣਾ ਸਹਿਯੋਗ ਦੇਣ ਅਤੇ ਆਪਣੀ ਹਾਜ਼ਰੀ ਯਕੀਨੀ ਬਣਾਉਣ।   -- 

© 2016 News Track Live - ALL RIGHTS RESERVED