ਨਵੇਂ ਵੋਟਰਾਂ ਨੂੰ ਰਾਸਟਰੀ ਵੋਟਰ ਦਿਵਸ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾਵੇਗਾ

Dec 07 2018 01:47 PM
ਨਵੇਂ ਵੋਟਰਾਂ ਨੂੰ ਰਾਸਟਰੀ ਵੋਟਰ ਦਿਵਸ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾਵੇਗਾ


ਪਠਾਨਕੋਟ

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਜੀ ਦੀਆਂ ਹਦਾਇਤਾਂ  ਅਨੁਸਾਰ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ- ਜਿਲ•ਾ ਚੋਣਕਾਰ ਅਫਸ਼ਰ ਦੀ ਪ੍ਰਧਾਨਗੀ ਵਿੱਚ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡੀ.ਸੀ. ਦਫਤਰ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ  ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ. ਪ੍ਰਿਰਥੀ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ,  ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ  ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ- ਜਿਲ•ਾ ਚੋਣਕਾਰ ਅਫਸ਼ਰ ਨੇ ਕਿਹਾ ਕਿ ਹਰੇਕ ਰਾਜਨੀਤਿਕ ਪਾਰਟੀਆਂ ਦੀ ਜਿਮ•ੇਵਾਰੀ ਬਣਦੀ ਹੈ ਕਿ ਅਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਰੇਕ ਪੋਲਿੰਗ ਬੂਥ ਤੇ ਆਪਣੀ ਪਾਰਟੀ ਵੱਲੋਂ ਲਗਾਏ ਜਾਣ ਵਾਲੇ ਬੀ.ਐਲ.ਏ. (ਬੂਥ ਲੈਬਲ ਏਜੰਟ) ਲਗਾਏ ਜਾਣ ਅਤੇ ਬੀ.ਐਲ.ਏ. ਦੀਆਂ ਲਿਸਟਾਂ ਜਿਲ•ਾ ਚੋਣ ਦਫਤਰ ਵਿਖੇ ਜਮ•ਾ ਕਰਵਾਈਆਂ ਜਾਣ। ਉਨ•ਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੋਜਵਾਨਾਂ ਦੀ ਵੱਧ ਤੋਂ ਵੱਧ ਵੋਟ ਰਜਿਸਟ੍ਰੇਸ਼ਨ ਕਰਨ ਹਿੱਤ ਜ਼ਿਲ•ੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਵਿਸ਼ੇਸ ਕੈਂਪ ਲਗਾਏ ਗਏ ਸਨ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸਨ ਵੀ ਕੀਤੀ ਗਈ ਹੈ ਉਨ•ਾਂ ਕਿਹਾ ਕਿ ਅਗਰ ਫਿਰ ਵੀ ਕੋਈ ਦਿਵਿਆਂਗ ਵਿਅਕਤੀ ਜਿਸ ਦੀ ਵੋਟ ਲਈ ਰਜਿਸਟ੍ਰੇਸਨ ਨਹੀਂ ਹੋਈ ਹੈ ਉਹ ਵਿਅਕਤੀ ਆਪਣੇ ਖੇਤਰ ਦੇ ਬੀ. ਐਲ.ਓ. ਨਾਲ ਸੰਪਰਕ ਕਰ ਕੇ ਆਪਣੀ ਰਜਿਸਟ੍ਰੇਸਨ ਕਰਵਾ ਸਕਦਾ ਹੈ ਤਾਂ ਜੋ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਦੋਰਾਨ ਦਿਵਿਆਂਗ ਵੋਟਰਾਂ ਨੂੰ ਉਨ•ਾਂ ਦੇ ਪੋਲਿੰਗ ਬੂਥ ਤੇ ਹੀ ਜਰੂਰਤ ਦੇ ਅਨੁਸਾਰ ਸੁਵਿਧਾ ਮੂਹੇਈਆਂ ਕਰਵਾਈ ਜਾ ਸਕੇ। 
ਉਨ•ਾਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਕਿਹਾ ਕਿ ਆਪਣੇ ਅਪਣੇ ਖੇਤਰ ਅੰਦਰ ਨਵੇਂ ਵੋਟਰਾਂ ਨੂੰ ਅਪਣੀ ਰਜਿਸਟ੍ਰੇਸਨ ਕਰਵਾਉਂਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨਵੇਂ ਵੋਟਰ ਵੀ ਅਗਾਮੀ ਚੋਣਾਂ ਦੋਰਾਨ ਅਪਣੇ ਮੱਤਦਾਨ ਕਰਨ ਦਾ ਅਧਿਕਾਰ ਪ੍ਰਾਪਤ ਕਰ ਸਕਣ। ਉਨ•ਾਂ ਕਿਹਾ ਕਿ ਜਿਨ•ਾਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਉਨ•ਾਂ ਨਵੇਂ ਵੋਟਰਾਂ ਨੂੰ 25 ਜਨਵਰੀ ਨੂੰ ਮਨਾਏ ਜਾਣ ਵਾਲੇ ਰਾਸਟਰੀ ਵੋਟਰ ਦਿਵਸ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾਵੇਗਾ। 
ਇਸ ਮੀਟਿੰਗ ਦੋਰਾਨ ਵਿਦੇਸ਼ਾਂ ਵਿੱਚ ਰਹਿ ਰਹੇ ਵਿਅਕਤੀਆਂ ਨੂੰ Àਵਰਸਿਸ ਵੋਟਰਾਂ ਵਜੋਂ ਰਜਿਸਟਰਡ ਕਰਨ ਸਬੰਧੀ, ਵੋਟਰ ਸੂਚੀਆਂ ਵਿੱਚ ਜਿਨ•ਾਂ ਵੋਟਰਾਂ ਦੀ ਮੋਤ ਹੋ ਚੁੱਕੀ ਹੈ ਉਨ•ਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਕੱਟਣ ਸਬੰਧੀ, ਵੋਟਾਂ ਦੋਰਾਨ ਦਿਵਿਆਂਗ ਵਿਅਕਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ, ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਦੀਆਂ ਤਿਆਰੀਆਂ ਸਬੰਧੀ, ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ ਸਬੰਧੀ ਪੋਲਿੰਗ ਸਟਾਫ ਦਾ ਸਟੇਟਸ ਆਦਿ 'ਤੇ ਵਿਚਾਰ ਕੀਤਾ ਗਿਆ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਸਮੁੱਚੇ 18-19 ਸਾਲ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਅਪੀਲ ਹੈ ਕਿ ਜਿਨ•ਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਕੇ ਭਾਰਤ ਦੇ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ। 

© 2016 News Track Live - ALL RIGHTS RESERVED