ਪੰਜਾਬ ਕਾਂਗਰਸ ਦਾ ਰੋਸ ਪ੍ਰਦਰਸ਼ਨ ਅਤੇ ਜਾਗਰੂਕਤਾ ਮੁਹਿੰਮ 14 ਤੋਂ 21 ਜੂਨ ਤੱਕ -ਜਾਖੜ

Jun 14 2018 03:04 PM
ਪੰਜਾਬ ਕਾਂਗਰਸ ਦਾ ਰੋਸ ਪ੍ਰਦਰਸ਼ਨ ਅਤੇ ਜਾਗਰੂਕਤਾ ਮੁਹਿੰਮ 14 ਤੋਂ 21 ਜੂਨ ਤੱਕ -ਜਾਖੜ


ਜਲੰਧਰ 
ਮਹਿੰਗਾਈ ਅਤੇ ਤੇਲ ਦੀਆਂ ਉੱਚੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਹੁਣ ਪਿੰਡਾਂ 'ਚ ਰੋਸ ਪ੍ਰਦਰਸ਼ਨ ਅਤੇ ਜਾਗਰੂਕਤਾ ਮੁਹਿੰਮ ਅੱਜ ਤੋਂ ਸੂਬੇ 'ਚ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦਾ ਸਿੱਧਾ ਅਸਰ ਆਮ ਜਨਤਾ 'ਤੇ ਪੈ ਰਿਹਾ ਹੈ। ਕਾਂਗਰਸ ਵਲੋਂ ਸੂਬੇ ਦੇ ਸਾਰੇ ਪਿੰਡਾਂ 'ਚ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ ਦਾ ਸਿਲਸਿਲਾ ਅੱਜ 14 ਤੋਂ ਲੈ ਕੇ 21 ਜੂਨ ਤਕ ਲਗਾਤਾਰ ਚੱਲੇਗਾ। ਤੇਲ ਕੀਮਤਾਂ 'ਚ ਵਾਧੇ ਕਾਰਨ ਆਮ ਜਨਤਾ ਅਤੇ ਕਿਸਾਨ ਬੁਰੀ ਤਰ•ਾਂ ਪ੍ਰੇਸ਼ਾਨ ਹੋਏ ਹਨ। ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਕੌਮਾਂਤਰੀ ਬਾਜ਼ਾਰ ਤੋਂ ਪਹਿਲਾਂ ਦੀ ਤੁਲਨਾ 'ਚ ਸਸਤਾ ਕੱਚਾ ਤੇਲ ਲੈਣ ਦੇ ਬਾਵਜੂਦ ਮਹਿੰਗਾ ਡੀਜ਼ਲ ਵੇਚ ਰਹੀ ਹੈ, ਕਿਉਂਕਿ ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ 'ਚ ਕੋਈ ਕਟੌਤੀ ਨਹੀਂ ਕੀਤੀ ਹੈ। ਉਨ•ਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਗੰਭੀਰਤਾ ਨਹੀਂ ਦਿਖਾਈ ਜਦਕਿ ਵਿਰੋਧੀ ਧਿਰ 'ਚ ਰਹਿੰਦੇ ਹੋਏ ਭਾਜਪਾ ਲਗਾਤਾਰ ਮਹਿੰਗਾਈ ਦਾ ਮੁੱਦਾ ਉਠਾਉਂਦੀ ਸੀ। ਹੁਣ ਭਾਜਪਾ ਨੇਤਾਵਾਂ ਦੇ ਮੂੰਹ 'ਤੇ ਤਾਲੇ ਲੱਗ ਗਏ ਹਨ। ਉਨ•ਾਂ ਨੇ ਕਿਹਾ ਕਿ ਡੀਜ਼ਲ ਇਕ ਬੁਨਿਆਦੀ ਵਸਤੂ ਹੈ ਅਤੇ ਉੱਚੀਆਂ ਕੀਮਤਾਂ ਹੋਣ ਨਾਲ ਇਸ ਦਾ ਅਸਰ ਸਿੱਧੇ ਤੌਰ 'ਤੇ ਦੇਸ਼ ਦੀ ਅਰਥਵਿਵਸਥਾ ਨੂੰ ਪ੍ਰਭਾਵਿਤ ਕਰੇਗਾ। ਉਨ•ਾਂ ਨੇ ਉੱਚੀਆਂ ਤੇਲ ਕੀਮਤਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਚੁੱਪ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਸਹਿਯੋਗੀ ਕੇਂਦਰ ਸਰਕਾਰ 'ਤੇ ਦਬਾਅ ਪਾਉਣ 'ਚ ਅਸਫਲ ਰਿਹਾ ਹੈ।
ਉਨ•ਾਂ ਕਿਹਾ ਕਿ ਕੇਂਦਰ 'ਚ ਜਦੋਂ ਦੀ ਮੋਦੀ ਸਰਕਾਰ ਆਈ ਹੈ, ਉਦੋਂ ਤੋਂ 9 ਵਾਰ ਪੈਟਰੋਲੀਅਮ ਉਤਪਾਦਾਂ 'ਤੇ ਐਕਸਾਈਜ਼ ਡਿਊਟੀ ਅਤੇ ਟੈਕਸਾਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਜਦਕਿ ਪੰਜਾਬ 'ਚ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਇਕ ਵਾਰ ਵੀ ਪੈਟਰੋਲੀਅਮ ਉਤਪਾਦਾਂ 'ਤੇ ਟੈਕਸ ਦੀਆਂ ਦਰਾਂ 'ਚ ਵਾਧਾ ਨਹੀਂ ਕੀਤਾ ਗਿਆ। ਉਨ•ਾਂ ਕਿਹਾ ਕਿ ਪੈਟਰੋਲੀਅਮ ਉਤਪਾਦਾਂ 'ਤੇ ਜੋ ਟੈਕਸ ਦੀਆਂ ਦਰਾਂ ਚਲ ਰਹੀਆਂ ਹਨ, ਉਹ ਸਾਬਕਾ ਅਕਾਲੀ ਸਰਕਾਰ ਦੇ ਸਮੇਂ ਤੈਅ ਹੋਈਆਂ ਸਨ। ਜਾਖੜ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਨੇਤਾਵਾਂ ਨੂੰ ਕੇਂਦਰ ਕੋਲ ਜਾ ਕੇ ਚਾਰ ਸਾਲ ਦਾ ਹਿਸਾਬ ਮੰਗਣਾ ਚਾਹੀਦਾ ਹੈ ਕਿਉਂਕਿ ਚਾਰ ਸਾਲ 'ਚ ਵਾਰ-ਵਾਰ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਦੀਆਂ ਦਰਾਂ ਵਧਾਈਆਂ ਗਈਆਂ।

© 2016 News Track Live - ALL RIGHTS RESERVED