ਪੰਜਾਬ, ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤਕ ਦੇ ਕਈ ਇਲਾਕਿਆਂ ਸਮੇਤ ਉੱਤਰ ਭਾਰਤ ਵਿੱਚ ਮੀਂਹ ਪੈ ਸਕਦਾ

ਪੰਜਾਬ, ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤਕ ਦੇ ਕਈ ਇਲਾਕਿਆਂ ਸਮੇਤ ਉੱਤਰ ਭਾਰਤ ਵਿੱਚ ਮੀਂਹ ਪੈ ਸਕਦਾ

ਨਵੀਂ ਦਿੱਲੀ:

ਕੇਂਦਰੀ ਮੌਸਮ ਵਿਭਾਗ ਨੇ ਸੂਚਿਤ ਕੀਤਾ ਹੈ ਕਿ ਬੰਗਾਲ ਦੀ ਖਾੜੀ ਤੇ ਪੱਛਮੀ ਬੰਗਾਲ ਦੇ ਸਮੁੰਦਰੀ ਕੰਢਿਆਂ 'ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਆਉਂਦੇ 48 ਵਿੱਚ ਪੰਜਾਬ, ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤਕ ਦੇ ਕਈ ਇਲਾਕਿਆਂ ਸਮੇਤ ਉੱਤਰ ਭਾਰਤ ਵਿੱਚ ਮੀਂਹ ਪੈ ਸਕਦਾ ਹੈ।
ਉੱਧਰ, ਮੰਗਲਵਾਰ ਸਵੇਰੇ ਹੀ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਆਲੇ-ਦੁਆਲੇ ਕਾਫੀ ਮੀਂਹ ਪਿਆ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਸੂਬਿਆਂ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਗੁਜਰਾਤ, ਤੇਲੰਗਾਨਾ, ਓਡੀਸ਼ਾ ਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ।
ਮੀਂਹ ਕਾਰਨ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਸੋਮਵਾਰ ਵਾਲੇ ਦਿਨ ਪੰਜਾਬ ਵਿੱਚ ਕਿਤੇ-ਕਿਤੇ ਕਣੀਆਂ ਪਈਆਂ ਪਰ ਹੁੰਮਸ ਤੇ ਗਰਮੀ ਕਾਰਨ ਲੋਕ ਬੇਹਾਲ ਹੁੰਦੇ ਰਹੇ। ਹੁਣ ਆਉਂਦੇ ਦੋ ਦਿਨਾਂ ਤੋਂ ਕੁਝ ਰਾਹਤ ਮਿਲਣ ਦੀ ਆਸ ਹੈ।

© 2016 News Track Live - ALL RIGHTS RESERVED