ਜਿਲ•ਾ ਪਠਾਨਕੋਟ ਦੇ ਹਰੇਕ ਸਕੂਲਾਂ ਅੰਦਰ ਬਣਾਏ ਜਾਣਗੇ ਬੱਚਿਆਂ ਦੇ ਬੱਡੀਜ਼¸ਗਰੁੱਪ

Aug 20 2018 03:40 PM
ਜਿਲ•ਾ ਪਠਾਨਕੋਟ ਦੇ ਹਰੇਕ ਸਕੂਲਾਂ ਅੰਦਰ ਬਣਾਏ  ਜਾਣਗੇ ਬੱਚਿਆਂ ਦੇ ਬੱਡੀਜ਼¸ਗਰੁੱਪ



ਪਠਾਨਕੋਟ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਇਸਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਅਧੀਨ ਜਿਲ•ਾ ਪਠਾਨਕੋਟ ਦੇ ਹਰੇਕ ਸਕੂਲ ਅੰਦਰ ਬੱਡੀਜ ਗਰੁਪ ਤਿਆਰ ਕੀਤੇ ਜਾਣਗੇ। ਇਨ•ਾਂ ਪ੍ਰਗਟਾਵਾ ਸ੍ਰੀ ਰਾਮਵੀਰ ਆਈ.ਏ.ਐਸ. ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। 
  ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੇ ਫੇਜ਼ ਡੈਪੋ ਦੌਰਾਨ ਨਸ਼ਿਆਂ ਖਿਲਾਫ਼ ਕਾਫ਼ੀ ਵਧੀਆ ਨਤੀਜੇ ਦੇਖਣ ਲਈ ਮਿਲੇ। ਇਸ ਦੌਰਾਨ ਜ਼ਿਲ•ੇ ਦੇ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ ਵਿੱਚ ਫਸੇ ਹੋਏ ਹਨ, ਉਨ•ਾਂ ਨੂੰ ਨਰੋਈ ਜ਼ਿੰਦਗੀ ਜਿਓਣ ਲਈ ਆਪਣਾ ਮੁਫ਼ਤ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ ਸੀ।
   ਉਨ•ਾਂ ਦੱਸਿਆ ਕਿ ਹੁਣ ਦੂਜੇ ਪੜਾਅ ਬੱਡੀਜ਼ ਗਰੁੱਪ ਪਿੱਛੇ ਸੂਬਾ ਸਰਕਾਰ ਦਾ ਇਹੀ ਮੰਤਵ ਹੈ ਕਿ ਨੌਜਵਾਨਾਂ ਅਤੇ ਬੱਚਿਆਂ (6ਵੀਂ ਅਤੇ 6ਵੀਂ ਜਮਾਤ ਤੋਂ ਉਪਰ) ਨੂੰ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ•ਾਂ ਨੂੰ ਇਸ ਬੁਰੀ ਆਦਤ ਤੋਂ ਦੂਰ ਰੱਖਿਆ ਜਾ ਸਕੇ, ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰ•ਾਂ ਨਾਲ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ। ਂਿÂਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਲ•ਾ ਪਠਾਨਕੋਟ ਦੇ ਹਰੇਕ ਸਕੂਲ ਅੰਦਰ ਬੱਚਿਆਂ ਦੇ ਬੱਡੀਜ਼ ਗਰੁੱਪ ਬਣਾਏ ਜਾਣਗੇ। ਇਹ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਨ•ਾਂ ਉਪਰ ਇੱਕ ਅਧਿਆਪਕ ਨੂੰ ਲਗਾਇਆ ਜਾਵੇਗਾ, ਜਿਸਨੂੰ ਸੀਨੀਅਰ ਬਡੀ ਕਿਹਾ ਜਾਵੇਗਾ।
ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਮਾਸਟਰ ਟ੍ਰੇਨਰਾਂ ਨੂੰ ਚੰਡੀਗੜ• ਵਿਖੇ ਇਸ ਪ੍ਰੋਗਰਾਮ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ।  ਜਿਸ ਉਪਰੰਤ ਉਹ ਜ਼ਿਲ•ੇ ਦੇ ਬਾਕੀ ਬੱਡੀਜ਼ ਗਰੁੱਪ ਨੂੰ ਇਹ ਟ੍ਰੇਨਿੰਗ ਦੇਣਗੇ। ਉਨ•ਾਂ ਕਿਹਾ ਕਿ ਬੱਡੀਜ਼ ਗਰੁੱਪ ਦਾ ਕੰਮ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਜੋ ਬੱਚੇ ਅਤੇ ਨੌਜਵਾਨ ਨਸ਼ਿਆਂ ਵੱਲ ਆਪਣਾ ਰੁਝਾਨ ਦਿਖਾਉਂਦੇ ਹਨ, ਉਨ•ਾਂ ਸਬੰਧੀ ਸੂਚਨਾ ਆਪਣੇ ਸਕੂਲ ਦੇ ਪ੍ਰਿੰਸੀਪਲ ਜਾਂ ਸੀਨੀਅਰ ਬਡੀ ਨੂੰ ਦੇਣਾ ਹੈ, ਤਾਂ ਜੋ ਅਜਿਹੇ ਨੌਜਵਾਨਾਂ ਜਾਂ ਬੱਚਿਆਂ ਨੂੰ ਸਮਾਂ ਰਹਿੰਦਿਆਂ ਹੀ ਨਸ਼ਿਆਂ ਦੇ ਜਾਲ ਵਿੱਚ ਜਾਣ ਤੋਂ ਰੋਕਿਆ ਜਾ ਸਕੇ। 

© 2016 News Track Live - ALL RIGHTS RESERVED