ਪਾਕਿਸਤਾਨੀ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ 261 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ

Jul 02 2019 01:49 PM
ਪਾਕਿਸਤਾਨੀ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ 261 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ

ਚੰਡੀਗੜ੍ਹ:

ਪਾਕਿਸਤਾਨ ਨੇ ਸੋਮਵਾਰ ਨੂੰ ਭਾਰਤੀ ਹਾਈ ਕਮਿਸ਼ਨ ਕੋਲ ਪਾਕਿਸਤਾਨੀ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ 261 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ 21 ਮਈ, 2008 ਨੂੰ ਪਾਕਿਸਤਾਨ ਤੇ ਭਾਰਤ ਵਿਚਾਲੇ ਸਮਝੌਤੇ ਤਹਿਤ ਇਨ੍ਹਾਂ ਕੈਦੀਆਂ ਬਾਰੇ ਵਿਚਾਰ ਕੀਤੀ ਜਾਏਗੀ।
ਇਸ ਤਹਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ 261 ਭਾਰਤੀ ਕੈਦੀਆਂ (52 ਸਿਵਲ + 209 ਮਛੇਰੇ) ਦੀ ਸੂਚੀ ਸੌਂਪੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਵੀ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨਾਲ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਪਾਕਿਸਤਾਨੀ ਕੈਦੀਆਂ ਦੀ ਸੂਚੀ ਸਾਂਝੀ ਕਰੇਗੀ।
ਦੱਸ ਦੇਈਏ ਕਨਜ਼ੂਲਰ ਐਕਸੈਸ ਸਮਝੌਤੇ ਦੇ ਤਹਿਤ ਦੋਵਾਂ ਦੇਸ਼ ਸਾਲ ਵਿੱਚ ਦੋ ਵਰਾ, ਪਹਿਲੀ ਜਨਵਰੀ ਤੇ ਪਹਿਲੀ ਜੁਲਾਈ ਨੂੰ ਇਕ-ਦੂਜੇ ਦੇ ਦੇਸ਼ਾਂ ਦੀ ਹਿਰਾਸਤ ਵਿੱਚ ਰੱਖੇ ਕੈਦੀਆਂ ਦੀ ਸੂਚੀ ਕਰਦੇ ਹਨ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED