ਕੇਜਰੀਵਾਲ ਨੇ ਨਾਅਰਾ ਦਿੱਤਾ, "ਲੜਾਂਗੇ, ਜਿੱਤਾਂਗੇ।"

ਕੇਜਰੀਵਾਲ ਨੇ ਨਾਅਰਾ ਦਿੱਤਾ,

ਨਵੀਂ ਦਿੱਲੀ:

ਲੋਕ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰਨ ਵਾਲੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਵਰਕਰਾਂ ਨੂੰ ਲੋਕਾਂ ਦਾ ਫ਼ਤਵਾ ਪ੍ਰਵਾਨ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ 'ਆਪ' ਕਾਰਕੁਨਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ 'ਤੇ ਧਿਆਨ ਲਾਉਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਇੱਥੇ ਨਾਅਰਾ ਦਿੱਤਾ, "ਲੜਾਂਗੇ, ਜਿੱਤਾਂਗੇ।"
ਪੱਛਮੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਅੰਨਾ ਹਜ਼ਾਰੇ ਨੇ ਕਿਹਾ ਸੀ,"ਜਦੋਂ ਵੀ ਕੋਈ ਸਿਆਸਤ ਜਾਂ ਲੋਕ ਸੇਵਾ ਵਿੱਚ ਜਾਂਦਾ ਹੈ ਤਾਂ ਉਸ ਵਿੱਚ ਬੇਇੱਜ਼ਤੀ ਸਹਿਣ ਦੀ ਸਮਰੱਥਾ ਵੀ ਹੋਣੀ ਚਾਹੀਦੀ ਹੈ।"
ਉਨ੍ਹਾਂ ਕਿਹਾ ਕਿ ਜਦੋਂ ਵੀ ਹੁਣ ਤੁਸੀਂ ਦਿੱਲੀ ਦੇ ਲੋਕਾਂ ਕੋਲ ਜਾਓ ਤਾਂ ਉਨ੍ਹਾਂ ਨੂੰ ਦੱਸੋ ਕਿ ਵੱਡੀਆਂ ਚੋਣਾਂ ਖ਼ਤਮ ਹੋ ਗਈਆਂ ਹਨ ਤੇ ਛੋਟੀਆਂ ਆਉਣ ਵਾਲੀਆਂ ਹਨ। ਇਨ੍ਹਾਂ ਚੋਣਾਂ ਵਿੱਚ ਲੋਕ ਤੁਹਾਨੂੰ ਨਾਂ ਨਹੀਂ ਬਲਕਿ ਕੰਮ ਦੇ ਆਧਾਰ 'ਤੇ ਵੋਟ ਦੇਣਗੇ। ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ਹਾਰ ਗਈ ਸੀ ਤੇ ਪੂਰੇ ਦੇਸ਼ ਵਿੱਚੋਂ ਸਿਰਫ ਸੰਗਰੂਰ ਸੀਟ ਤੋਂ ਭਗਵੰਤ ਮਾਨ ਐਮਪੀ ਬਣ ਕੇ ਸੰਸਦ ਵਿੱਚ ਪਹੁੰਚੇ ਹਨ।

© 2016 News Track Live - ALL RIGHTS RESERVED