ਨਿਆਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ

ਨਿਆਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ

ਨਵੀਂ ਦਿੱਲੀ:

ਦਿੱਲੀ ਦੀ ਅਦਾਲਤ ਨੇ ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ ਹੈ। ਸੀਬੀਆਈ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ ਵਧਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਜੱਜ ਅਜੈ ਕੁਮਾਰ ਨੇ ਉਨ੍ਹਾਂ ਦੀ ਜੁਡੀਸ਼ੀਅਲ ਕਸਟਡੀ 17 ਅਕਤੂਬਰ ਤਕ ਕਰ ਦਿੱਤੀ।
ਪੀ. ਚਿਦੰਬਰਮ ਨੂੰ ਅੱਜ ਦਿੱਲੀ ਦੀ ਰਾਉਜ਼ ਅਵੈਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਦਿੱਲੀ ਦੀ ਅਦਾਲਤ ‘ਚ ਅੱਜ 74 ਸਾਲਾ ਚਿਦੰਬਰਮ ਨੇ ਸਿਹਤ ਸਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ੍ਹ ‘ਚ ਘਰ ਦਾ ਖਾਣਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।

© 2016 News Track Live - ALL RIGHTS RESERVED