ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ,ਸਰਕਾਰੀ ਗਊਸ਼ਾਲਾਵਾਂ ਨੂੰ ਦਾਨ ਜਾਂ ਵੇਚੀ ਵੀ ਜਾ ਸਕਦੀ ਹੈ: ਡਾ . ਅਮਰੀਕ ਸਿੰਘ

Oct 22 2019 03:38 PM
ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ,ਸਰਕਾਰੀ ਗਊਸ਼ਾਲਾਵਾਂ ਨੂੰ ਦਾਨ ਜਾਂ ਵੇਚੀ ਵੀ ਜਾ ਸਕਦੀ ਹੈ: ਡਾ . ਅਮਰੀਕ ਸਿੰਘ
ਪਠਾਨਕੋਟ:

ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ ਜਿਸ ਤੋਂ ਬਣ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕਰਨ,ਪਸ਼ੂਆਂ ਦੇ ਚਾਰੇ ਦੇ ਤੌਰ ਤੇ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਇਹ ਵਿੱਚ ਡਾ.ਅਮਰੀਕ ਸਿੰਘ ਨੇ ਸਕੱਤਰ ਖੇਤੀਬਾੜੀ ਪੰਜਾਬ ਡਾ.ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਸੁਤੰਤਰ ਕੁਮਾਰ ਐਰੀ ਦੀਆ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼ੀ ਰਾਮਵੀਰ ਦੀ ਰਹਿਨੁਮਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਸੁਖਾਲਗੜ ਵਿੱਖੇ ਸਕੂਲੀ ਬੱਚਿਆਂ ਨੂੰ ਜਾਗੁਰੁਕ ਕਰਦਿਆਂ ਕਹੇ।ਇਹ ਜਾਗਰੁਕਤਾ ਪ੍ਰੋਗਰਾਮ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਰਵਾਇਆ ਗਿਆ ਅਤੇ ਸ੍ਰ ਬਲਵਿੰਦਰ ਸਿੰਘ ਸਰਪੰਚ ਗ੍ਰਾਮ ਪੰਚਾਇਤ ਸੁਖਾਲਗੜ ਨੇ ਪ੍ਰੋਗਰਾਮ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਦਿੱਤ ਸਿੰਘ,ਸੁਭਾਸ ਚੰਦਰ  ਖੇਤੀਬਾੜੀ ਵਿਸਥਾਰ ਅਫਸਰ,ਅੰਸ਼ੁਮਨ,ਨਿਰਪਜੀਤ ਕੁਮਾਰ ਖੇਤੀ ਉਪ ਨਿਰੀਖਕ,ਹੈਡਮਾਸਟਰ ਰੋਹਿਤ ਸ਼ਰਮਾ,ਪਵਨ ਕੁਮਾਰ,ਅਮਨਦੀਪ ਸਿੰਘ,ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ),ਜੀਵਨ ਲਾਲ,ਰਘਬੀਰ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ।
        ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਵੱਲੋਂ ਉਚਾਰਨ ਕੀਤੇ ਫੁਰਮਾਨ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ,ਪਾਣੀ ਅਤੇ ਮਿੱਟੀ ਦਾ ਸ਼ੁਧ ਹੋਣਾ ਬਹੁਤ ਜ਼ਰੂਰੀ ਹੈ ਕਿਉਂ ਕਿ ਕੁਦਰਤ ਵੱਲੋਂ ਬਖਸ਼ੀਆਂ ਇਹ ਤਿੰਨੋ ਦਾਤਾਂ ਜੇਕਰ ਪ੍ਰਦੂਸ਼ਿਤ ਹੋ ਗਈਆਂ ਤਾਂ ਮਨੁੱਖੀ ਹੋਂਦ ਖਤਰੇ ਵਿੱਚ ਪੈ ਸਕਦੀ ਹੈ।ਉਨਾਂ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਮੁਢਲਾ ਪਰਜ਼ ਬਣਦਾ ਹੈ ਕਿ ਝੋਨੇ ਦੀ ਪਰਾਲੀ ਨਾਲ ਹੁੰਦੇ ਹਵਾ ਦੇ ਪ੍ਰਦੂਸ਼ਣ ਦੇ ਬੁਰੇ  ਪ੍ਰਭਾਵਾਂ ਬਾਰੇ ਘਰ-ਘਰ ਜਾਗਰੁਕਤਾ ਪੈਦਾ ਕਰੀਏ ਤਾਂ ਜੋ ਗੁਰੁ ਨਾਨਕ ਦੇਵ ਜੀ ਦਾ 550ਵੇਂ ਗੁਰਪੁਰਬ ਧੂੰਆਂ ਮੁਕਤ ਮਹੌਲ ਵਿੱਚ ਪੂਰੀ ਸ਼ਾਨੋ ਸ਼ੌਕਤ ਨਾਲ ਮਨਾ ਸਕੀਏ।ਉਨਾਂ ਕਿਹਾ ਕਿ 550ਵਾਂ ਗੁਰਪੁਰਬ ਮਨੁÀਣ ਦੇ ਸੰਬੰਧ ਵਿੱਚ ਵਿਸ਼ਵ ਭਰ ਤੋਂ ਬਹੁਤ ਸਾਰੀ ਸੰਗਤ ਨਵੰਬਰ ਮਹੀਨੇ ਪੰਜਾਬ ਆ ਰਹੀ ਹੈ,ਜੇਕਰ ਸੰਗਤ ਨੂੰ ਪੰਜਾਬ ਵਿੱਚ ਸਾਹ ਲੈਣ ਲਈ ਪ੍ਰਦੂਸ਼ਿਤ ਹਵਾ ਮਿਲੇਗੀ ਤਾਂ ਉਨਾਂ ਦੀ ਸੋਚ ਕਿਹੋ ਜਿਹੀ ਹੋਵੇਗੀ।ਉਨਾਂ ਕਿਹਾ ਕਿ  ਜ਼ਿਲੇ ਨੂੰ ਚੌਥੀ ਵਾਰ ਲਗਾਤਾਰ ਹਵਾ ਦੇ ਪ੍ਰਦੂਸ਼ਣ ਰਹਿਤ ਬਨਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤਾਂ ਵਿੱਚ ਤਵੀਆਂ,ਰੋਟਾਵੁਟਰ,ਚੌਪਰ,ਮਲਚਰ ਨਾਲ ਦਬਾ ਦੇਣਾ ਚਾਹੀਦਾ ਹੈ ਜਾਂ ਪਸ਼ੂਆਂ ਦੇ ਚਾਰੇ ਲਈ ਸਾਂਭ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਪਸ਼ੂਧੰਨ ਦੀ ਸੰਭਾਲ ਲਈ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਪਿੰਡ ਡੇਅਰੀਵਾਲ ਵਿੱਚ ਗਊਸ਼ਾਲਾ ਬਣਾਈ ਗਈ ਹੈ ਜਿਸ ਵਿੱਚ ਤਕਰੀਬਨ 400 ਗਊਆਂ ਰੱਖੀਆਂ ਗਈਆਂ ਹਨ।ਉਨਾਂ ਕਿਹਾ ਕਿ ਕਿਸਾਨ ਵਾਧੂ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ ਗਊਸ਼ਾਲਾ ਵਿੱਚ ਦਾਨ ਜਾਂ ਵੇਚ ਵੀ ਸਕਦੇ ਹਨ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਪਿਛਲੇ ਦਿਨੀਂ ਯੂ ਐਨ ਉ  ਦੀ ਅਸ਼ੈਂਬਲੀ ਵਿੱਚ ਸਵੀਡਨ ਦੀ 16 ਸਾਲਾ ਲੜਕੀ ਨੇ ਵਿਸ਼ਵ ਪੱਧਰ ਤੇ ਵਾਤਾਵਰਣ ਵਿੱਚ ਆ ਰਹੇ ਵਿਗਾੜ  ਬਾਰੇ ਸਾਰੇ ਵਿਸ਼ਵ ਦਾ ਧਿਆਨ ਖਿੱਚਿਆ ਹੈ ਅਤੇ ਕਿਹਾ ਕਿ ਭਵਿੱਖ ਦੀ ਜਵਾਨੀ ਦੀ ਸੁਰੱਖਿਆ ਲਈ ਵਾਤਾਵਰਣ ਨੂੰ ਹੋÂ ਪ੍ਰਦੂਸ਼ਿਤ ਹੋਣ ਤੋਂ ਬਚਾÀਣਾ ਪਵੇਗਾ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ। ਸਰਪੰਚ ਬਲਵਿੰਦਰ ਸਿੰਘ ਨੇ ਕਿਹਾ ਕਿ ਦੀਵਾਲੀ ਦੇ ਮੌਕੇ ਆਤਿਸ਼ਬਾਜੀ ਚਲਾਉਣ ਨਾਲ ਵੀ ਬਹੁਤ ਪ੍ਰਦੂਸ਼ਣ ਹੁੰਦਾ ਹੈ ਜਿਸ ਤੋਂ ਬਚਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਹੁੰਦਾ ਹੈ।

© 2016 News Track Live - ALL RIGHTS RESERVED