ਰਿਸ਼ੀ ਕਪੂਰ ਸੱਚੀ ਭਾਰਤ ਵਾਪਸੀ ਕਰ ਰਹੇ

Sep 10 2019 06:52 PM
ਰਿਸ਼ੀ ਕਪੂਰ ਸੱਚੀ ਭਾਰਤ ਵਾਪਸੀ ਕਰ ਰਹੇ

ਮੁੰਬਈ:

ਬਾਲੀਵੁੱਡ ਦੇ ਦਿੱਗਜ ਐਕਟਰ ਰਿਸ਼ੀ ਕਪੂਰ ਪਿਛਲੇ ਇੱਕ ਸਾਲ ਤੋਂ ਅਮਰੀਕਾ ਦੇ ਨਿਊਯਾਰਕ ‘ਚ ਕੈਂਸਰ ਦਾ ਇਲਾਜ ਕਰਵਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਭਾਰਤ ਵਾਪਸ ਆਉਣ ਦੀਆਂ ਕਈ ਵਾਰ ਖ਼ਬਰਾਂ ਆਈਆਂ ਪਰ ਇਸ ਵਾਰ ਰਿਸ਼ੀ ਕਪੂਰ ਸੱਚੀ ਭਾਰਤ ਵਾਪਸੀ ਕਰ ਰਹੇ ਹਨ। ਇਸ ਦੀ ਜਾਣਕਾਰੀ ਅਨੁਪਮ ਖੇਰ ਨੇ ਟਵੀਟ ਕਰ ਦਿੱਤੀ।
ਦੱਸ ਦਈਏ ਕਿ ਅਨੁਪਮ ਖੇਰ ਨਿਊਯਾਰਕ ‘ਚ ਹੀ ਆਪਣੇ ਹਾਲੀਵੁੱਡ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੌਰਾਨ ਉਹ ਕਈ ਵਾਰ ਰਿਸ਼ੀ ਕਪੂਰ ਨੂੰ ਮਿਲ ਉਨ੍ਹਾਂ ਨਾਲ ਤਸਵੀਰਾਂ ਸ਼ੇਅਰ ਕਰ ਚੁੱਕੇ ਹਨ। ਰਿਸ਼ੀ ਕਪੂਰ ਨੇ ਪਿਛਲੇ ਸਾਲ 29 ਸਤੰਬਰ ਨੂੰ ਟਵੀਟ ਕਰ ਜਾਣਕਾਰੀ ਦਿੱਤੀ ਸੀ ਕਿ ਉਹ ਆਪਣੇ ਇਲਾਜ ਲਈ ਅਮਰੀਕਾ ਜਾ ਰਹੇ ਹਨ।
ਜਦਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਸੀ ਕਿ ਉਹ ਕਿਹੜੀ ਬਿਮਾਰੀ ਨਾਲ ਪੀੜਤ ਹਨ। ਕਈ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਖ਼ਬਰ ਸਾਹਮਣੇ ਆਈ ਸੀ ਕਿ ਰਿਸ਼ੀ ਕਪੂਰ ਨੂੰ ਕੈਂਸਰ ਹੈ। ਇਸ ਦੌਰਾਨ ਨੀਤੂ ਕਪੂਰ ਉਨ੍ਹਾਂ ਨਾਲ ਹੀ ਰਹੀ ਤੇ ਕਦੇ-ਕਦੇ ਰਣਬੀਰ ਕਪੂਰ ਵੀ ਉਨ੍ਹਾਂ ਨੂੰ ਮਿਲਣ ਜਾਂਦੇ ਰਹੇ ਹਨ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED